🔥 TRENDING बुंदेली रंग, लोकधुनों की उमंग और संस्क... इन्द्रजीत यादव बने जिला परिषद खैरथल-ति... सोनपुर मेले में सजा सहकारितां मंडप રાજુલામાં નિવૃત્તિ સદન ખાતે અન્નકૂટ મહ... India's Informal Economy Expands at Re... India-UK investment treaty talks stall...
25 Nov 2026•
ગુજરાતી मराठी ਪੰਜਾਬੀ বাংলা
Religion

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਸੁਣਵਾਈ ਕਰਨ ਤੋਂ ਦਿੱਲੀ ਹਾਈ ਕੋਰਟ ਦਾ ਇਨਕਾਰ

✍️ Reporter: Shamsher Singh 🗓 25 Nov 2026, 07:48 PM 👁 20
Share: 💬 WhatsApp 📘 Facebook 𝕏 Post

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਸੁਣਵਾਈ ਕਰਨ ਤੋਂ ਦਿੱਲੀ ਹਾਈ ਕੋਰਟ ਦਾ ਇਨਕਾਰ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਸੁਣਵਾਈ ਕਰਨ ਤੋਂ ਦਿੱਲੀ ਹਾਈ ਕੋਰਟ ਦਾ ਇਨਕਾਰ
‎Wednesday, Nov 25, 2026।
‎ਨਵੀਂ ਦਿੱਲੀ (ਏਜੰਸੀ)- ਦਿੱਲੀ ਹਾਈ ਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਲਾਂਘਾ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।
‎ਗੁਰਦੁਆਰਾ ਦਰਬਾਰ ਸਾਹਿਬ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਸਥਾਨ ਹੈ, ਇਸ ਨੂੰ 7 ਮਈ, 2025 ਤੋਂ ਬੰਦ ਕਰ ਦਿੱਤਾ ਗਿਆ ਹੈ। ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੀ ਬੈਂਚ ਨੇ ਕਿਹਾ ਕਿ ਉਹ ਸਰਕਾਰ ਦੇ ਨੀਤੀਗਤ ਫੈਸਲੇ 'ਚ ਦਖਲ ਨਹੀਂ ਦੇ ਸਕਦੀ। ਬੈਂਚ ਨੇ ਕਿਹਾ,"ਅਜਿਹਾ ਲੱਗਦਾ ਹੈ ਕਿ ਲਾਂਘਾ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਸੀ। ਹਾਲਾਂਕਿ, ਰਿਕਾਰਡ ਦਰਸਾਉਂਦਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ 7 ਮਈ 2025 ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਨੀਤੀਗਤ ਫੈਸਲਾ ਲਿਆ। ਇਹ ਫੈਸਲਾ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਹਿੱਤ 'ਚ ਲਿਆ ਸੀ।''
‎ਬੈਂਚ ਨੇ ਕਿਹਾ, "ਉਪਰੋਕਤ ਨੀਤੀਗਤ ਫੈਸਲੇ ਦੇ ਮੱਦੇਨਜ਼ਰ, ਸਾਨੂੰ ਅਸਧਾਰਨ ਰਿੱਟ ਅਧਿਕਾਰ ਖੇਤਰ ਦੇ ਤਹਿਤ ਦਖਲ ਦੇਣ ਦਾ ਕੋਈ ਕਾਰਨ ਨਹੀਂ ਦਿਖਾਈ ਦਿੰਦਾ।" ਹਾਲਾਂਕਿ, ਬੈਂਚ ਨੇ ਉਮੀਦ ਪ੍ਰਗਟਾਈ ਕਿ ਸਰਕਾਰ ਆਪਣੇ ਸਾਹਮਣੇ ਪੈਂਡਿੰਗ ਪਟੀਸ਼ਨ 'ਤੇ ਵਿਚਾਰ ਕਰੇਗੀ
📲Get App