Sports
ਸੁਲਤਾਨਪੁਰ ਲੋਧੀ ’ਚ ਕਰਵਾਇਆ ਕਬੱਡੀ ਕੱਪ ਯਾਦਗਾਰੀ ਹੋ ਨਿਬੜਿਆ, ਖਡੂਰ ਸਾਹਿਬ ਦੀ ਟੀਮ ਨੇ ਜਿੱਤਿਆ ਖਿਤਾਬ।

25 nov ,2026,ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਇਆ ਗਿਆ ਵਿਸ਼ਾਲ ਕਬੱਡੀ ਕੱਪ ਬੇਹੱਦ ਉਤਸ਼ਾਹਪੂਰਨ ਮਾਹੌਲ ਵਿੱਚ ਯਾਦਗਾਰੀ ਹੋ ਨਿਬੜਿਆ। ਇਸ ਖੇਡ ਮਹਾਂਕੁੰਭ ਦੌਰਾਨ ਵੱਖ-ਵੱਖ ਨਾਮੀ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਸਟੇਡੀਅਮ ਵਿੱਚ ਖੇਡ ਪ੍ਰੇਮੀਆਂ ਦੀ ਭਰਵੀਂ ਮੌਜੂਦਗੀ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ।
ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਕਬੱਡੀ ਕੱਪ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਖੇਡਾਂ ਨੂੰ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਦੱਸਿਆ।
ਕਬੱਡੀ ਕੱਪ ਦੇ ਫਸਵੇਂ ਮੁਕਾਬਲਿਆਂ ਤੋਂ ਬਾਅਦ ਖਡੂਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫੀ ਆਪਣੇ ਨਾਮ ਕੀਤੀ। ਜੇਤੂ ਟੀਮ ਨੂੰ ਢਾਈ ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸ੍ਰੀ ਬੇਰ ਸਾਹਿਬ ਕਲੱਬ ਦੀ ਟੀਮ ਉਪ ਜੇਤੂ ਰਹੀ, ਜਿਸ ਨੂੰ 2 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਦਿੱਤੀ ਗਈ। ਇਸ ਤੋਂ ਇਲਾਵਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰੇਡਰਾਂ ਅਤੇ ਜਾਫੀਆਂ ਨੂੰ ਵੀ ਵਿਸ਼ੇਸ਼ ਨਗਦ ਇਨਾਮੀ ਰਾਸ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।