🔥 TRENDING સાબરકાંઠા ઝોનમાં ત્રીજા સંતાન માટે રૂ.... दिल्ली में स्वास्थ्य सुविधाओं के विस्त... Attack on Mahamandaleshwar Girnar Mata... Auto‑rickshaw and taxi drivers stage s... Vadodara Crime Branch Nabs Man Who Sto... *NEED24 NEWS*
25 Nov 2026•
ગુજરાતી मराठी ਪੰਜਾਬੀ বাংলা
Religion

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਭੇਜਿਆ ਸੱਦਾ

✍️ Reporter: Shamsher Singh 🗓 25 Nov 2026, 03:51 PM 👁 21
Share: 💬 WhatsApp 📘 Facebook 𝕏 Post

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਭੇਜਿਆ ਸੱਦਾ

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਭੇਜਿਆ ਸੱਦਾ
‎
‎ਅੰਮ੍ਰਿਤਸਰ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ 2026- ਬੇਅਦਬੀ ਖ਼ਿਲਾਫ਼ ਬਣਾਏ ਗਏ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਚਾਰ-ਵਟਾਂਦਰੇ ਦਰਮਿਆਨ ਅੱਜ ਇੱਕ ਬੇਹੱਦ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਪੰਜ ਮੈਂਬਰੀ ਮਾਹਿਰ ਕਮੇਟੀ ਨੇ ਹੁਣ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਨੂੰ ਗੱਲਬਾਤ ਦਾ ਸੱਦਾ ਭੇਜਿਆ ਹੈ।
‎
‎ਇਹ ਅਹਿਮ ਮੀਟਿੰਗ ਆਉਂਦੀ 30 ਨਵੰਬਰ ਨੂੰ ਖਾਲਸੇ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖੀ ਗਈ ਹੈ, ਜਿੱਥੇ ਦੋਵਾਂ ਕਮੇਟੀਆਂ ਵਿਚਾਲੇ ਇਸ ਗੰਭੀਰ ਮੁੱਦੇ 'ਤੇ ਵਿਸਥਾਰਪੂਰਵਕ ਚਰਚਾ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਬਣਾਏ ਗਏ ਕਾਨੂੰਨ ਦੀਆਂ ਕੁਝ ਧਾਰਾਵਾਂ ਅਤੇ ਪੱਖਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਆਪਣਾ ਇਤਰਾਜ਼ ਅਤੇ ਚਿੰਤਾ ਜ਼ਾਹਿਰ ਕੀਤੀ ਗਈ ਸੀ।
‎
‎ਇਸ ਮਸਲੇ ਦੇ ਸਾਰਥਕ ਹੱਲ ਅਤੇ ਕਾਨੂੰਨੀ ਪਹਿਲੂਆਂ ਦੀ ਘੋਖ ਕਰਨ ਲਈ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜ ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਸੀ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਵੀ ਸਿੱਖ ਸੰਗਤਾਂ ਅਤੇ ਪੰਥਕ ਧਿਰਾਂ ਨਾਲ ਰਾਬਤਾ ਕਾਇਮ ਕਰਨ ਲਈ ਸੱਤ ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਸੀ।
‎
‎ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਦੀ ਸੱਤ ਮੈਂਬਰੀ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਤਿੰਨ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਮੀਟਿੰਗ ਲਈ ਸੱਦਾ ਭੇਜਿਆ ਗਿਆ ਸੀ, ਪਰ ਮਾਹਿਰ ਕਮੇਟੀ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਈ ਸੀ। ਇਸ ਤੋਂ ਬਾਅਦ ਸਰਕਾਰੀ ਕਮੇਟੀ ਵੱਲੋਂ ਚੌਥੀ ਵਾਰ ਮੁੜ ਤੋਂ ਗੱਲਬਾਤ ਲਈ ਸੱਦਾ ਭੇਜਿਆ ਗਿਆ ਸੀ।
📲Get App