ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫ਼ਾਦਾਰੀ ਰੱਖਣ ਦਾ ਦਿਵਾਇਆ ਪ੍ਰਣ
यहाँ देखें:
▶️ YouTube
ਤਰਨ ਤਾਰਨ , 27 ਨਵੰਬਰ (ਪ੍ਰਕਾਸ਼ ਸਿੰਘ ਜੌਹਲ)
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਦਿਵਾਇਆ ਗਿਆ।
ਇਸ ਦੌਰਾਨ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ ਪ੍ਰਭੂਸਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ, ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ।
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ। ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਬੱਧ ਰਹਾਂਗੇ।