ਬਠਿੰਡਾ ਨੂੰ ਖੱਡਾ ਮੁਕਤ ਬਣਾਉਣ ਦੀ ਮੁਹਿੰਮ ਤੇਜ਼, ਨਰੂਆਣਾ ਰੋਡ ’ਤੇ ਪ੍ਰੀਮਿਕਸ ਦਾ ਕੰਮ ਸ਼ੁਰੂ
ਬਠਿੰਡਾ ਦੀਆਂ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਨਰੂਆਣਾ ਰੋਡ ’ਤੇ ਪ੍ਰੀਮਿਕਸ ਦਾ ਕੰਮ ਸ਼ੁਰੂ ਕੀਤਾ ਗਿਆ। ਪੀ.ਸੀ.ਏ. ਪ੍ਰਧਾਨ ਅਮਰਜੀਤ ਮਹਿਤਾ ਨੇ ਇਸ ਦੀ ਸ਼ੁਰੂਆਤ ਕਰਵਾਈ ਅਤੇ ਸ਼ਹਿਰ ਦੀਆਂ ਸੜਕਾਂ ਦੇ ਪੜਾਅਵਾਰ ਸੁਧਾਰ ਦੀ ਗੱਲ ਕਹੀ।
ਪੀ.ਸੀ.ਏ. ਪ੍ਰਧਾਨ ਅਮਰਜੀਤ ਮਹਿਤਾ ਨੇ ਕਰਵਾਈ ਸ਼ੁਰੂਆਤ; ਸ਼ਹਿਰ ਦੀਆਂ ਸੜਕਾਂ ਦਾ ਪੜਾਅਵਾਰ ਕੀਤਾ ਜਾ ਰਿਹੈ ਨਵੀਨੀਕਰਨ
ਬਠਿੰਡਾ, 26 ਨਵੰਬਰ (ਜੀਵਨ ਬਾਂਸਲ): ਬਠਿੰਡਾ ਸ਼ਹਿਰ ਦੀਆਂ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਸੜਕਾਂ ਦੇ ਸੁਧਾਰ ਅਤੇ ਨਵੀਨੀਕਰਨ ਦਾ ਕੰਮ ਜਾਰੀ ਹੈ। ਇਸੇ ਲੜੀ ਤਹਿਤ ਸਥਾਨਕ ਨਰੂਆਣਾ ਰੋਡ ਵਿਖੇ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਕਰਵਾਈ ਗਈ।
ਇਸ ਮੌਕੇ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਸੰਜੇ ਬਿਸਵਾਲ, ਸ੍ਰੀ ਕੁਲਵਿੰਦਰ ਮਾਂਕੜ, ਸ੍ਰੀਮਤੀ ਰਾਜਿੰਦਰ ਕੌਰ, ਮਾਤਾ ਸੰਤੋਸ਼ ਮਹੰਤ, ਸ੍ਰੀ ਬਲਦੇਵ ਸਿੰਘ, ਸ੍ਰੀ ਮਲਕੀਤ ਸ਼ਾਰਦਾ, ਸ੍ਰੀ ਗੁਰਪਿਆਰ ਭੁੱਲਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦਾ ਅਸਲ ਲਾਭ ਉਦੋਂ ਮਿਲਦਾ ਹੈ, ਜਦੋਂ ਹਰ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਨ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ‘ਖੱਡਾ ਮੁਕਤ ਬਠਿੰਡਾ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵੱਖ-ਵੱਖ ਵਾਰਡਾਂ ਅਤੇ ਪ੍ਰਮੁੱਖ ਸੜਕਾਂ ’ਤੇ ਪ੍ਰੀਮਿਕਸ ਦੇ ਕੰਮ ਪੜਾਅਵਾਰ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲ ਸਕੇ।
ਸ੍ਰੀ ਮਹਿਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਇਲਾਕਾ ਨਿਵਾਸੀਆਂ ਦੀ ਭਾਗੀਦਾਰੀ ਅਤੇ ਉਨ੍ਹਾਂ ਦੇ ਸੁਝਾਅ ਵੀ ਮਹੱਤਵਪੂਰਨ ਹਨ। ਬਠਿੰਡਾ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਸੜਕ ਨੈੱਟਵਰਕ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਖੱਡਾ ਮੁਕਤ ਬਠਿੰਡਾ’ ਦਾ ਟੀਚਾ ਸਿਰਫ਼ ਮੁੱਖ ਸੜਕਾਂ ਤੱਕ ਸੀਮਤ ਨਹੀਂ, ਸਗੋਂ ਸ਼ਹਿਰ ਦੇ ਹਰ ਇਲਾਕੇ ਅਤੇ ਗਲੀ ਤੱਕ ਬਿਹਤਰ ਸੜਕ ਸਹੂਲਤ ਪਹੁੰਚਾਉਣਾ ਹੈ।