🔥 TRENDING હવે વાહનોના 'ફિંગરપ્રિન્ટ' પરથી કપાશે... गोपालगंज के सदर अस्पताल में नर्सिंग स्... કાનપુરના યુવકને ગૂગલે આપ્યું 2 કરોડનું... ମାଲକାନଗିରି ବାଇପାସ୍ ରାସ୍ତା ନିର୍ମାଣ ଦାବି... Denmark Reaffirms Support for India's... India Plans to Raise Urea Production C...
28 Nov 2026•
ગુજરાતી मराठी ਪੰਜਾਬੀ বাংলা

ਤਰਨ ਤਾਰਨ ਪੁਲਿਸ – ਅਮਨ-ਕਾਨੂੰਨ ਦੀ ਰਾਖੀ ਲਈ ਹਰ ਸਮੇਂ ਤਤਪਰ।

✍️ Reporter: Parkash singh 🗓 28 Nov 2026, 11:23 PM 👁 60
Share: 💬 WhatsApp 📘 Facebook 𝕏 Post
ਤਰਨ ਤਾਰਨ 28 ਨਵੰਬਰ (ਪ੍ਰਕਾਸ਼ ਸਿੰਘ ਜੌਹਲ)

ਤਰਨ ਤਾਰਨ ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।

ਮੁਹਿੰਮ ਤਹਿਤ ਪੁਲਿਸ ਥਾਣਿਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ।
📲Get App