🔥 ट्रेंडिंग MLA Gandra Satyanarayana Rao Announces... आम आदमी पार्टी के रामू अठवाल ने रैनी प... ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, 85 ਸਾਲ ਦ... गोवा में 57वां अंतरराष्ट्रीय फिल्म महो... ಸಿರವಾರದಲ್ಲಿ ಟಿಪ್ಪು ಸುಲ್ತಾನ್ ಅವರ ನೂತನ ಭ... IBMA ने गोवा में पहला भारतीय लीड बैटरी...
20 नव. 2026•
ગુજરાતી मराठी ਪੰਜਾਬੀ বাংলা
शिक्षा

PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

✍️ रिपोर्टर: Shamsher Singh 🗓 20 नव. 2026, 09:08 PM 👁 26
शेयर करें: 💬 WhatsApp 📘 Facebook 𝕏 Post

PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
‎Friday, Nov 20, 2026।
‎ਮੋਹਾਲੀ (need24)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪ੍ਰੀਖਿਆਵਾਂ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ, ਤਾਂ ਜੋ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ’ਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਮਿਤੀ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ ਅਤੇ ਲਿਖਤੀ ਪ੍ਰੀਖਿਆਵਾਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਲਈ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਲਈ 19 ਮਾਰਚ, 2027 ਤੋਂ ਸ਼ੁਰੂ ਹੋਣਗੀਆਂ।
‎ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ’ਚ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ। ਡੇਟਸ਼ੀਟ ਬੋਰਡ ਵੱਲੋਂ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ, ਜੋ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਉਪਲੱਬਧ ਹੋਵੇਗੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ’ਚ ਸ਼ਾਮਲ ਹੋਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆਵਾਂ ਦੀ ਤਿਆਰੀ ਲਈ ਮਿਲੇ ਸਮੇਂ ਦੀ ਸੁਚੱਜੀ ਵਰਤੋਂ ਕਰਨ, ਆਤਮ-ਵਿਸ਼ਵਾਸ ਬਣਾਈ ਰੱਖਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਯਤਨ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੀਖਿਆਵਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਚਨਬੱਧ ਹੈ।
📲Get App