🔥 ट्रेंडिंग कार्तिक पूर्णिमा पर ताप्ती नदी में डूब... केकड़ी जिला अस्पताल में 3 घंटे की देरी... निखिता डूडी ने बीकानेर कांग्रेस सीट पर... हरदोई में सरकारी कार्यक्रम में लैपटॉप... एटा पुलिस ने साइबर ठगी के शिकार दो लोग... डॉ. सुब्रत घोष द्वारा रामपुरहाट के आरआ...
25 नव. 2026•
ગુજરાતી मराठी ਪੰਜਾਬੀ বাংলা
राजनीति

ਗੰਨਾ ਉਤਪਾਦਕਾਂ ਦੀ ਬੱਲੇ-ਬੱਲੇ! ਮਾਨ ਸਰਕਾਰ ਨੇ ਗੰਨੇ ਦੀ ਕੀਮਤ ਵਧਾ ਕੇ ₹431 ਕੀਤੀ

✍️ रिपोर्टर: Shamsher Singh 🗓 25 नव. 2026, 05:06 PM 👁 33
शेयर करें: 💬 WhatsApp 📘 Facebook 𝕏 Post

ਗੰਨਾ ਉਤਪਾਦਕਾਂ ਦੀ ਬੱਲੇ-ਬੱਲੇ! ਮਾਨ ਸਰਕਾਰ ਨੇ ਗੰਨੇ ਦੀ ਕੀਮਤ ਵਧਾ ਕੇ ₹431 ਕੀਤੀ

ਗੰਨਾ ਉਤਪਾਦਕਾਂ ਦੀ ਬੱਲੇ-ਬੱਲੇ! ਮਾਨ ਸਰਕਾਰ ਨੇ ਗੰਨੇ ਦੀ ਕੀਮਤ ਵਧਾ ਕੇ ₹431 ਕੀਤੀ
‎
‎ਚੰਡੀਗੜ੍ਹ 25 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਇੱਕ ਵੱਡੀ ਰਾਹਤ ਦਿੰਦਿਆਂ ਇਤਿਹਾਸਕ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਾਲ 2026-27 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (SAP) ਵਿੱਚ ਵਾਧਾ ਕਰਦਿਆਂ ਇਸ ਨੂੰ ₹431 ਪ੍ਰਤੀ ਕੁਇੰਟਲ ਕਰਨ ਦਾ ਫ਼ੈਸਲਾ ਲਿਆ ਹੈ। ਇਸ ਵਾਧੇ ਨਾਲ ਪੰਜਾਬ ਹੁਣ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਯਾਨੀ 25 ਨਵੰਬਰ, 2026 ਤੋਂ ਸੂਬੇ ਦੀਆਂ ਸਾਰੀਆਂ ਖੰਡ ਮਿੱਲਾਂ ਵਿੱਚ ਪਿੜਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

‎ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਨਦਾਤੇ ਦੀ ਆਰਥਿਕ ਖੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਬਣਦਾ ਵਾਜਬ ਮੁੱਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦੀ ਆਮਦਨ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਗੰਨੇ ਦੀ ਕੀਮਤ ਵਿੱਚ ਕੀਤਾ ਗਿਆ ਇਹ ਵਾਧਾ ਕਿਸਾਨਾਂ ਨੂੰ ਸਿੱਧਾ ਆਰਥਿਕ ਲਾਭ ਪਹੁੰਚਾਏਗਾ ਅਤੇ ਉਨ੍ਹਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਵੀ ਉਤਸ਼ਾਹਿਤ ਕਰੇਗਾ।
📲Get App