🔥 TRENDING जेल से भागे अपराधी की तलाश, सागवाडा मे... छत्रपती संभाजीनगर के श्रेयस कॉलेज में... रितेश मेहत्रेने २ मिनिटे ३४ सेकंदात १०... ਰੋਜ਼ ਗਾਰਡਨ, ਜੋਗਰ ਪਾਰਕ ਤੇ ਗਰੀਨ ਸਿਟੀ ’ਚ... వన్యప్రాణుల వేట కోసం విద్యుత్ తీగలు ఏర... ਜਨਤਕ ਥਾਵਾਂ ’ਤੇ ਸੁਰੱਖਿਆ ਲਈ ਬਠਿੰਡਾ ਪੁਲਿਸ...
24 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਦਾ ਟੀਚਾ ਮੁਕੰਮਲ, 0 ਤੋਂ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਬੂੰਦਾਂ

✍️ Reporter: Jiwan kumar 🗓 24 Nov 2026, 06:03 PM 👁 20
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਦਿਨ ਚੱਲੀ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਦਾ ਟੀਚਾ ਪੂਰਾ ਕਰ ਲਿਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਨੇ ਆਖਰੀ ਦਿਨ ਘਰ-ਘਰ ਪਹੁੰਚ ਕੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ।

ਆਖਰੀ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਪਹੁੰਚ ਕੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਬਠਿੰਡਾ, 24 ਨਵੰਬਰ (ਜੀਵਨ ਬਾਂਸਲ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਚੱਲ ਰਹੀ ਤਿੰਨ ਰੋਜ਼ਾ ਵਿਸ਼ੇਸ਼ ਨੈਸ਼ਨਲ ਪਲਸ ਪੋਲੀਓ ਮੁਹਿੰਮ ਦਾ ਟੀਚਾ ਸਿਹਤ ਵਿਭਾਗ ਵੱਲੋਂ ਪੂਰਾ ਕਰ ਲਿਆ ਗਿਆ ਹੈ। ਮੁਹਿੰਮ ਦੇ ਆਖਰੀ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਠਿੰਡਾ ਵਿੱਚ 22 ਤੋਂ 24 ਨਵੰਬਰ ਤੱਕ ਵਿਸ਼ੇਸ਼ ਪਲਸ ਪੋਲੀਓ ਰਾਊਂਡ ਚਲਾਇਆ ਗਿਆ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਆਂਗਣਵਾੜੀ ਵਰਕਰਾਂ, ਹੈਲਪਰਾਂ, ਸਵੈ-ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਬੱਚਿਆਂ ਨੇ ਵੀ ਸਹਿਯੋਗ ਦਿੱਤਾ।
ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਦੇ ਆਉਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਇਸ ਲਈ ਬਿਮਾਰੀ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਚੌਕਸੀ ਅਤੇ ਸਾਂਝੇ ਯਤਨਾਂ ਦੀ ਲੋੜ ਹੈ।
ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਵੱਖ-ਵੱਖ ਵਿਭਾਗਾਂ, ਆਮ ਲੋਕਾਂ, ਸਮਾਜ ਸੇਵੀ ਸੰਸਥਾਵਾਂ, ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਮੀਡੀਆ ਦਾ ਧੰਨਵਾਦ ਕੀਤਾ।
📲Get App