🔥 TRENDING India Tests Microgravity for Drug Deve... Himachal CM Sukhu Orders Probe into Wr... Himachal Pradesh Patwari 2026 Admit Ca... Baba Mahakal to Arrive in Royal Proces... राष्ट्रीय पुस्तकालय सप्ताह में पीएम श्... कंधवा ज़िला पंचायत के मुख्य कार्यपालन...
22 Nov 2026•
ગુજરાતી मराठी ਪੰਜਾਬੀ বাংলা
Weather

ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5 ਦਿਨਾਂ ਲਈ ਵੱਡੀ ਭਵਿੱਖਬਾਣੀ

✍️ Reporter: Shamsher Singh 🗓 22 Nov 2026, 07:45 PM 👁 19
Share: 💬 WhatsApp 📘 Facebook 𝕏 Post

ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5 ਦਿਨਾਂ ਲਈ ਵੱਡੀ ਭਵਿੱਖਬਾਣੀ

ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5 ਦਿਨਾਂ ਲਈ ਵੱਡੀ ਭਵਿੱਖਬਾਣੀ
‎Sunday, Nov 22, 2026।
‎ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਤੇ ਚੰਡੀਗੜ੍ਹ 'ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 27 ਨਵੰਬਰ ਤੱਕ ਮੌਸਮ ’ਚ ਕਿਸੇ ਵੱਡੇ ਬਦਲਾਅ ਦੇ ਆਸਾਰ ਨਹੀਂ ਹਨ ਅਤੇ ਸੂਬੇ 'ਚ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਨਾਲੋਂ 1.8 ਡਿਗਰੀ ਵੱਧ ਹੋ ਗਿਆ ਹੈ।
‎ਮੌਸਮ ਵਿਭਾਗ ਵੱਲੋਂ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਸੂਬੇ ਦੇ ਉੱਤਰੀ ਅਤੇ ਮੱਧ-ਪੂਰਬੀ ਜ਼ਿਲ੍ਹਿਆਂ ਵਿੱਚ ਕੁੱਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
‎
‎23 ਤੋਂ ਲੈ ਕੇ 27 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਮੌਸਮੀ ਚਿਤਾਵਨੀ ਨਹੀਂ ਹੈ, ਜਿਸ ਮੁਤਾਬਕ ਮੌਸਮ ਸਾਫ਼ ਅਤੇ ਆਮ ਰਹਿਣ ਦੀ ਸੰਭਾਵਨਾ ਹੈ। ਮੌਸਮ ਦੇ ਜਾਣਕਾਰਾਂ ਮੁਤਾਬਕ ਉੱਤਰ-ਪੱਛਮੀ ਦਿਸ਼ਾ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਮੈਦਾਨੀ ਇਲਾਕਿਆਂ ਦੇ ਤਾਪਮਾਨ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਇਨ੍ਹਾਂ ਹਵਾਵਾਂ ਕਾਰਨ ਸਵੇਰੇ ਅਤੇ ਰਾਤ ਦੇ ਸਮੇਂ ਠੰਡ ਦਾ ਅਹਿਸਾਸ ਵਧੇਗਾ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਆਮ ਰਹਿਣ ਦੀ ਉਮੀਦ ਹੈ। ਹਾਲਾਂਕਿ ਫਿਲਹਾਲ ਸੂਬੇ 'ਚ ਸੀਤ ਲਹਿਰ ਵਰਗੀ ਸਥਿਤੀ ਨਹੀਂ ਬਣੀ ਹੈ।
📲Get App