🔥 TRENDING शिमला में ऑनलाइन सूट खरीदने के नाम पर... श्री दुर्गा पूजा समिति पटवाटोली ने संध... Passenger Stabbed Over Door Dispute in... Farmer Murdered with Head Blow, Body F... Shopkeeper Assaulted in Sanchore Over... बंघारा चौक पर सड़क दुर्घटना में एक की...
12 Oct 2026•
ગુજરાતી मराठी ਪੰਜਾਬੀ বাংলা
Crime

ਪੰਜਾਬ ''ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ

✍️ Reporter: Shamsher Singh 🗓 12 Oct 2026, 09:22 PM 👁 23
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ''ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ

Oct 12, 2026 ‎ (need 24news): ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਵਿਚ 26 ਸਾਲਾ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਸਾਥੀ ਨਾਲ ਪਿੰਡ ਵਿਚ ਲੱਗੀ ਮੋਮੋਜ਼ ਦੀ ਰੇਹੜੀ 'ਤੇ ਮੋਮੋਜ਼ ਖਾਣ ਗਿਆ ਸੀ। ਇਸੇ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋ ਗਿਆ, ਜੋ ਵੇਖਦਿਆਂ ਹੀ ਵੇਖਦਿਆਂ ਖ਼ੂਨੀ ਝੜਪ ਵਿਚ ਬਦਲ ਗਿਆ। ਦੋਸ਼ ਹੈ ਕਿ ਇਸ ਦੌਰਾਨ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੂਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਪੁਲਸ ਨੇ ਮਾਮਲੇ ਵਿਚ ਦੋ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
📲Get App