🔥 ट्रेंडिंग एनजीटी ने केरवा जलाशय के सीमांकन सर्वे... मध्य प्रदेश राजनीति: शिवराज सिंह चौहान... बीदर में विजयदशमी पर भव्य मल्लन पल्ल्क... शहरी निकाय जीत के बाद भाजपा ने पंचायतो... निवाली में उमड़ा आस्था का जनसैलाब: श्र... In Director SKIMS Review patients car...
14 अक्टू. 2026•
ગુજરાતી मराठी ਪੰਜਾਬੀ বাংলা
कृषि

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ ''ਤਾ ਵੱਡਾ ਐਲਾਨ

✍️ रिपोर्टर: Shamsher Singh 🗓 14 अक्टू. 2026, 05:24 PM 👁 21
यहाँ देखें: ▶️ YouTube
शेयर करें: 💬 WhatsApp 📘 Facebook 𝕏 Post

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ ''ਤਾ ਵੱਡਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ ''ਤਾ ਵੱਡਾ ਐਲਾਨ
‎Wednesday, Oct 14, 2026।ਮਹਿਲ ਕਲਾਂ (ਸ਼ਮਸ਼ੇਰ ਸਿੰਘ ਮਰਾੜ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੀ ਐਮਰਜੈਂਸੀ ਮੀਟਿੰਗ ਪਿੰਡ ਹਰਦਾਸਪੁਰਾ ਵਿਖੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਉਪਰੰਤ ਜਥੇਬੰਦੀ ਦੇ ਸੂਬਾਈ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਝੋਟੇ ਦੀ ਗੋਲੀ ਲੱਗਣ ਕਾਰਨ ਹੋਈ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ, ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਿਹਾ ਸੀ। ਉਨ੍ਹਾਂ ਕਿਹਾ ਕਿ ਚਿੱਟੇ ਵਰਗੇ ਨਸ਼ਿਆਂ ਕਾਰਨ ਰੋਜ਼ਾਨਾ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਛੋਟੀ ਉਮਰ ਦੇ ਬੱਚੇ ਵੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ। ਇਸ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਮੌਤਾਂ ਦਾ ਸੰਤਾਪ ਹੰਢਾਉਣਾ ਪੈ ਰਿਹਾ ਹੈ।
‎
‎ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਸਰਕਾਰਾਂ ਅਤੇ ਪ੍ਰਸ਼ਾਸਨ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਹੁੰਦੀ ਤਾਂ ਪਰਮਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਨੂੰ ਆਪਣੀ ਜਾਨ ਨਾ ਗਵਾਉਣੀ ਪੈਂਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਅਤੇ ਮੁਲਜ਼ਮਾਂ ਦੇ ਆਸਾਨੀ ਨਾਲ ਫ਼ਰਾਰ ਹੋ ਜਾਣ ਸਬੰਧੀ ਸਾਹਮਣੇ ਆਏ ਤੱਥਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ, ਪੁਲਸ ਅਤੇ ਸਿਆਸੀ ਲੋਕਾਂ ਦੇ ਕਥਿਤ ਗੱਠਜੋੜ ਕਾਰਨ ਨਸ਼ਿਆਂ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ।
‎ਜਗਰਾਜ ਸਿੰਘ ਹਰਦਾਸਪੁਰਾ ਨੇ ਐਲਾਨ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ 15 ਤਰੀਕ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰੇਗੀ ਅਤੇ ਇਨਸਾਫ਼ ਲਈ ਸੰਘਰਸ਼ ਵਿਚ ਸ਼ਾਮਲ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪਿੰਡ ਹਰਦਾਸਪੁਰਾ ਵਿਖੇ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸੱਤਪਾਲ ਸਿੰਘ ਸੋਹੀ, ਹਾਕਮ ਸਿੰਘ ਕੁਰੜ ਅਤੇ ਬਲਵੀਰ ਸਿੰਘ ਮਾਂਗੇਵਾਲ ਨੇ ਕਿਹਾ ਕਿ ਵੋਟਾਂ ਦੀ ਕਥਿਤ ਚੋਰੀ ਅਤੇ ਐੱਸ.ਆਈ.ਆਰ. ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਕੀਤੇ ਜਾ ਰਹੇ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਵਿਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸ਼ਮੂਲੀਅਤ ਕਰੇਗੀ। ਇਸ ਮੌਕੇ ਦਾਰਾ ਸਿੰਘ ਅਮਲਾ ਸਿੰਘ ਵਾਲਾ, ਵਾਲਾ ਸਿੰਘ ਹਰਦਾਸਪੁਰਾ, ਅਮਨਦੀਪ ਸਿੰਘ ਰਾਏਸਰ, ਨਿਰਮਲ ਸਿੰਘ ਗੋਬਿੰਦਗੜ੍ਹ, ਅਮਰਜੀਤ ਸਿੰਘ ਖਿਆਲੀ, ਰਜਿੰਦਰ ਸਿੰਘ ਖਿਆਲੀ, ਕੇਵਲ ਸਿੰਘ ਠੁੱਲੀਵਾਲ, ਬੱਗਾ ਸਿੰਘ ਰਾਏਸਰ, ਚਰਨਜੀਤ ਸਿੰਘ ਮਾਂਗੇਵਾਲ, ਬਲਵੀਰ ਸਿੰਘ ਕੁਰੜ, ਚੰਦ ਸਿੰਘ ਕੁਰੜ, ਜਗਰਾਜ ਸਿੰਘ ਹਮੀਦੀ, ਕੇਹਰ ਸਿੰਘ ਹਮੀਦੀ, ਜੱਗਾ ਸਿੰਘ ਮਹਿਲ ਕਲਾਂ ਅਤੇ ਸਮਸ਼ੇਰ ਸਿੰਘ ਮਹਿਲ ਕਲਾਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
📲Get App