🔥 TRENDING PM Modi Pays Tribute to Ram Vilas Pasw... Young Man Dies After Falling From Movi... Gujarat Man Arrested for Impersonating... ਅਮਰੀਕਾ ਦੀਆਂ ਸੜਕਾਂ ''ਤੇ ਲਾਵਾਰਸਾਂ ਵਾਂਗ ਭ... સિકંદર ભટ્ટી ની સુપુત્રી તાહિરા ભટ્ટીન... प्रभात फेरी 2026 का आयोजन 18‑24 नवंबर...
21 Nov 2026•
ગુજરાતી मराठी ਪੰਜਾਬੀ বাংলা
Travel

ਸ੍ਰੀ ਨਨਕਾਣਾ ਸਾਹਿਬ ਲਈ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, ਕੱਲ੍ਹ ਰਵਾਨਾ ਹੋਵੇਗਾ ਜਥਾ

✍️ Reporter: Shamsher Singh 🗓 21 Nov 2026, 08:01 PM 👁 16
Share: 💬 WhatsApp 📘 Facebook 𝕏 Post

ਸ੍ਰੀ ਨਨਕਾਣਾ ਸਾਹਿਬ ਲਈ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, ਕੱਲ੍ਹ ਰਵਾਨਾ ਹੋਵੇਗਾ ਜਥਾ

ਸ੍ਰੀ ਨਨਕਾਣਾ ਸਾਹਿਬ ਲਈ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, ਕੱਲ੍ਹ ਰਵਾਨਾ ਹੋਵੇਗਾ ਜਥਾ
‎Saturday, Nov 21, 2026 ।
‎ਅੰਮ੍ਰਿਤਸਰ(need 24)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
‎ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1822 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਜਥੇ ’ਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਜਾਣਗੇ।
📲Get App