ਬਠਿੰਡਾ ਪੁਲਿਸ ਦੇ ਸਰਚ ਅਭਿਆਨ ਦੌਰਾਨ 19 ਵਿਅਕਤੀ ਗ੍ਰਿਫ਼ਤਾਰ
ਬਠਿੰਡਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਸਰਚ ਅਭਿਆਨ ਚਲਾਇਆ। ਇਸ ਦੌਰਾਨ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 12 ਮੁਕੱਦਮੇ ਦਰਜ ਕੀਤੇ ਗਏ ਅਤੇ 30.70 ਗ੍ਰਾਮ ਹੈਰੋਇਨ/ਚਿੱਟਾ, 545 ਕੈਪਸੂਲ ਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।
ਬਠਿੰਡਾ, 10 ਅਕਤੂਬਰ (ਜੀਵਨ ਬਾਂਸਲ): ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਦੇ ਪ੍ਰੈੱਸ ਨੋਟ ਅਨੁਸਾਰ, ਇਸ ਕਾਰਵਾਈ ਦੌਰਾਨ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ 12 ਮੁਕੱਦਮੇ ਦਰਜ ਕੀਤੇ ਗਏ।
ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ, ਆਈ.ਪੀ.ਐੱਸ. ਦੀ ਰਹਿਨੁਮਾਈ ਹੇਠ ਚਲਾਏ ਗਏ ਇਸ ਅਭਿਆਨ ਲਈ 11 ਗਜ਼ਟਿਡ ਅਫ਼ਸਰਾਂ ਅਤੇ 459 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ। ਸਰਚ ਅਭਿਆਨ ਸਬ-ਡਿਵੀਜ਼ਨ ਬਠਿੰਡਾ ਦਿਹਾਤੀ ਅਤੇ ਭੁੱਚੋ ਦੇ ਹੌਟਸਪੌਟ ਖੇਤਰਾਂ ਵਿੱਚ ਚਲਾਇਆ ਗਿਆ।
ਇਸ ਦੌਰਾਨ ਡੀਆਈਜੀ ਹਰਜੀਤ ਸਿੰਘ ਨੇ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਅਤੇ ਏ.ਡੀ.ਸੀ. ਬਠਿੰਡਾ ਕੰਚਨ, ਆਈ.ਏ.ਐੱਸ. ਦੇ ਨਾਲ ਥਾਣਾ ਸੰਗਤ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਨਰਸਿੰਘ ਕਲੋਨੀ ਵਿੱਚ ਸਰਚ ਅਭਿਆਨ ਦੀ ਅਗਵਾਈ ਕੀਤੀ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਪਿੰਡ ਪਥਰਾਲਾ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਸਰਚ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ 30.70 ਗ੍ਰਾਮ ਹੈਰੋਇਨ/ਚਿੱਟਾ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਬਠਿੰਡਾ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ, ਤਾਂ ਇਸ ਬਾਰੇ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਜਾਣਕਾਰੀ ਦਿੱਤੀ ਜਾਵੇ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।