🔥 TRENDING पंचायत आम चुनाव 2026 मतदान दलों में न... Jharkhand High Court Orders Rs 20 Lakh... Jharkhand's Shikhar Mohan: 21-Year-Old... Jharkhand Court Rules Wife’s Cruelty T... Delhi Issues Traffic Advisory Amid Maj... BJP Minister Rajeev Chandrasekhar Caut...
12 Oct 2026•
ગુજરાતી मराठी ਪੰਜਾਬੀ বাংলা
Education

ਪੰਜਾਬ ਦੇ ਅਧਿਆਪਕਾਂ ਵੱਲੋਂ 2 ਦਿਨਾਂ ਦੀ ਸਮੂਹਿਕ ਛੁੱਟੀ, ਵਿੱਦਿਅਕ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ

✍️ Reporter: Shamsher Singh 🗓 12 Oct 2026, 03:31 PM 👁 21
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਭਰ ਦੇ ਅਧਿਆਪਕਾਂ ਨੇ 2 ਦਿਨਾਂ ਦੀ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਨਾਲ ਸੂਬੇ ਭਰ ਦੇ ਸਕੂਲਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਉਮੀਦ ਹੈ।

Monday, Oct 12, 2026 -ਲੁਧਿਆਣਾ (need24news) : ਪੰਜਾਬ ਦੇ ਅਧਿਆਪਕ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਅਦਾਰੇ ਬੰਦ ਰੱਖਣਗੇ। ਅਧਿਆਪਕਾਂ ਦੀ ਨੁਮਾਇੰਦਾ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਦੱਸਿਆ ਕਿ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਕੂਲਾਂ ਦਾ ਸਮੂਹ ਸਟਾਫ਼ ਸਮੂਹਿਕ ਛੁੱਟੀ ਲਵੇਗਾ। ਇਸ ਤੋਂ ਪਹਿਲਾਂ ਵੀ 27 ਅਗਸਤ ਨੂੰ ਪੰਜਾਬ ਦੇ ਲਗਭਗ 80 ਫ਼ੀਸਦੀ ਅਧਿਆਪਕਾਂ ਨੇ ਸਮੂਹਿਕ ਛੁੱਟੀ ਲਈ ਸੀ। ਆਗੂਆਂ ਨੇ ਦੱਸਿਆ ਕਿ 18 ਸਤੰਬਰ ਦੀ ਮੀਟਿੰਗ 'ਚ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਕਿਸੇ ਮੀਟਿੰਗ ਦਾ ਸੱਦਾ ਨਹੀਂ ਆਇਆ।ਜੱਥੇਬੰਦੀ ਦੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਸੰਯੁਕਤ ਸਕੱਤਰ ਗੁਰਪ੍ਰੀਤ ਖੰਨਾ, ਵਿੱਤ ਸਕੱਤਰ ਗੁਰਬਚਨ ਸਿੰਘ ਖੰਨਾ, ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨੀ, 17-7-20 ਅਤੇ 15-1-15 ਦੇ ਪੱਤਰ ਰੱਦ ਕਰਨੇ, ਕੱਚੇ ਮੁਲਾਜ਼ਮ ਪੱਕੇ ਕਰਨੇ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ 18000 ਰੁਪਏ ਕਰਨੀ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ,10 ਫ਼ੀਸਦੀ ਪੈਂਡਿੰਗ ਡੀ. ਏ. ਜਾਰੀ ਕਰਨਾ ਅਜੇ ਤੱਕ ਪੈਂਡਿੰਗ
📲Get App