🔥 TRENDING सरिया में सड़क हादसा: दो लोग घायल, पुल... पाली: वार्ड 13 से मदनलाल गिरासिया ने ज... નાયબ મુખ્યમંત્રીશ્રીએ શાપરમાં નવનિર્મિ... શુક્રવારના રોજ રાજ્યના 28 જિલ્લાઓમાં ક... जूनियर कोर्ट अटेंडेंट पद के लिए ₹21,70... नवरात्रि उत्सव समिति टोडी जागीर ने राज...
15 Oct 2026•
ગુજરાતી मराठी ਪੰਜਾਬੀ বাংলা
ਜਨਗਣਨਾ-2027 ਲਈ ਬਠਿੰਡਾ ਜ਼ਿਲ੍ਹੇ ਵਿੱਚ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਜਾਰੀ

ਜਨਗਣਨਾ-2027 ਲਈ ਬਠਿੰਡਾ ਜ਼ਿਲ੍ਹੇ ਵਿੱਚ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਜਾਰੀ

✍️ Reporter: Jiwan kumar 🗓 15 Oct 2026, 07:14 PM 👁 16
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਦੂਜੇ ਗੇੜ ਤਹਿਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ, ਸਿਖਲਾਈ ਦੌਰਾਨ ਜਨਗਣਨਾ ਦੀ ਪ੍ਰਕਿਰਿਆ, ਮੋਬਾਈਲ ਐਪਲੀਕੇਸ਼ਨ ਅਤੇ ਸਹੀ ਡਾਟਾ ਇਕੱਤਰ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਸਿਖਲਾਈ 10 ਨਵੰਬਰ ਤੱਕ ਜਾਰੀ ਰਹੇਗੀ।

ਬਠਿੰਡਾ, 15 ਅਕਤੂਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਗੇੜ ਦੀਆਂ ਤਿਆਰੀਆਂ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦੇਣ ਦਾ ਕੰਮ ਜਾਰੀ ਹੈ। ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਅਤੇ ਲੋਕਾਂ ਤੋਂ ਸਹੀ ਤੇ ਭਰੋਸੇਯੋਗ ਜਾਣਕਾਰੀ ਇਕੱਤਰ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ, ਜਿਸ ਨੂੰ ਪਾਪੂਲੇਸ਼ਨ ਇਨਯੂਮਰੇਸ਼ਨ ਕਿਹਾ ਜਾਂਦਾ ਹੈ, ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਾਇਰੈਕਟੋਰੇਟ ਆਫ਼ ਸੈਂਸਸ ਆਪਰੇਸ਼ਨਜ਼, ਚੰਡੀਗੜ੍ਹ ਵੱਲੋਂ ਨਿਰਧਾਰਤ ਸ਼ਡਿਊਲ ਅਨੁਸਾਰ ਬਠਿੰਡਾ ਜ਼ਿਲ੍ਹੇ ਵਿੱਚ 5 ਅਕਤੂਬਰ ਤੋਂ 10 ਨਵੰਬਰ ਤੱਕ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਕਰਵਾਈ ਜਾ ਰਹੀ ਹੈ।

ਸਿਖਲਾਈ ਸੈਸ਼ਨਾਂ ਦੌਰਾਨ ਕਰਮਚਾਰੀਆਂ ਨੂੰ ਜਨਗਣਨਾ ਨਾਲ ਸਬੰਧਤ ਵੱਖ-ਵੱਖ ਪ੍ਰਕਿਰਿਆਵਾਂ, ਜਾਣਕਾਰੀ ਇਕੱਤਰ ਕਰਨ ਦੇ ਢੰਗ ਅਤੇ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡਾਟਾ ਦਰਜ ਕਰਨ ਸਮੇਂ ਸਾਵਧਾਨੀ ਵਰਤਣ ਅਤੇ ਗਲਤੀਆਂ ਤੋਂ ਬਚਣ ਲਈ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਜਨਗਣਨਾ ਦਾ ਕੰਮ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਇਸ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਸਰਕਾਰੀ ਨੀਤੀਆਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਜਨਗਣਨਾ ਦੇ ਕੰਮ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਇਨ੍ਹਾਂ ਸਿਖਲਾਈ ਸੈਸ਼ਨਾਂ ਦੌਰਾਨ ਡਾਇਰੈਕਟੋਰੇਟ ਆਫ਼ ਸੈਂਸਸ ਆਪਰੇਸ਼ਨਜ਼, ਪੰਜਾਬ ਦੇ ਸਟੈਟਿਸਟੀਕਲ ਇਨਵੈਸਟੀਗੇਟਰ ਗੁਲਸ਼ਨ ਕਸ਼ਯਪ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜਨਗਣਨਾ ਦੀਆਂ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਚਰਨਜੀਤ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ ਬਠਿੰਡਾ, ਹਰਵਿੰਦਰ ਸਿੰਘ, ਇੰਚਾਰਜ ਸੈਂਸਸ ਸੈੱਲ ਬਠਿੰਡਾ, ਮਾਸਟਰ ਟ੍ਰੇਨਰ ਹਰਜੀਤ ਸਿੰਘ ਅਤੇ ਮਾਸਟਰ ਟ੍ਰੇਨਰ ਮੁਕੇਸ਼ ਬਾਂਸਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
📲Get App