🔥 TRENDING खगड़िया में सुशासन दिवस कार्यक्रम के द... ઇલોલમાં ઓવરલોડ ડમ્પરોનો આતંક: 3 વર્ષથી... महिला चोर आई पुलिस हिरासत में લીલીયા તાલુકા માં ઓછા વરસાદથી સમય પહેલ... Jharkhand Final Electoral Roll Expecte... Ishan Kishan lauds MS Dhoni’s impact o...
24 Nov 2026•
ગુજરાતી मराठी ਪੰਜਾਬੀ বাংলা

ਰੋਜ਼ ਗਾਰਡਨ, ਜੋਗਰ ਪਾਰਕ ਤੇ ਗਰੀਨ ਸਿਟੀ ’ਚ ਜਨਗਣਨਾ-2027 ਦੀ ਸਵੈ-ਗਣਨਾ ਲਈ ਚਲਾਈ ਜਾਗਰੂਕਤਾ ਮੁਹਿੰਮ

✍️ Reporter: Jiwan kumar 🗓 24 Nov 2026, 06:08 PM 👁 21
Share: 💬 WhatsApp 📘 Facebook 𝕏 Post

ਜਨਗਣਨਾ-2027 ਦੀ ਸਵੈ-ਗਣਨਾ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਨਗਰ ਨਿਗਮ ਦੀ ਸੈਂਸਸ ਟੀਮ ਨੇ ਲੋਕਾਂ ਨੂੰ ਆਨਲਾਈਨ ਪਰਿਵਾਰਕ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਦਿੱਤੀ ਜਾਣਕਾਰੀ
ਬਠਿੰਡਾ, 24 ਨਵੰਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਨਗਰ ਨਿਗਮ ਬਠਿੰਡਾ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਲਵਜੀਤ ਕਲਸੀ ਦੀ ਰਹਿਨੁਮਾਈ ਹੇਠ ਸੈਂਸਸ ਟੀਮ ਅਤੇ ਫ਼ੀਲਡ ਟ੍ਰੇਨਰਾਂ ਨੇ ਰੋਜ਼ ਗਾਰਡਨ, ਜੋਗਰ ਪਾਰਕ ਅਤੇ ਗਰੀਨ ਸਿਟੀ ਫੇਜ਼-1 ਵਿਖੇ ਲੋਕਾਂ ਨੂੰ ਸਵੈ-ਗਣਨਾ ਬਾਰੇ ਜਾਗਰੂਕ ਕੀਤਾ।
ਇਸ ਦੌਰਾਨ ਪਾਰਕਾਂ ਵਿੱਚ ਸੈਰ ਕਰਨ ਆਏ ਨਾਗਰਿਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਸਵੈ-ਗਣਨਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਟੀਮ ਵੱਲੋਂ ਲੋਕਾਂ ਨੂੰ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਖੁਦ ਦਰਜ ਕਰਨ ਦੀ ਪ੍ਰਕਿਰਿਆ ਵੀ ਸਮਝਾਈ ਗਈ।
ਸੈਂਸਸ ਟੀਮ ਨੇ ਦੱਸਿਆ ਕਿ ਜਨਗਣਨਾ-2027 ਦੇ ਦੂਜੇ ਪੜਾਅ ਅਧੀਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲ ਰਹੀ ਹੈ। ਕੋਈ ਵੀ ਪਰਿਵਾਰ ਆਪਣੇ ਮੋਬਾਈਲ ਫ਼ੋਨ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਅਧਿਕਾਰਤ ਵੈੱਬਸਾਈਟ https://se.census.gov.in ’ਤੇ ਜਾ ਕੇ ਪਰਿਵਾਰਕ ਜਾਣਕਾਰੀ ਆਨਲਾਈਨ ਦਰਜ ਕਰ ਸਕਦਾ ਹੈ।
ਟੀਮ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਸਵੈ-ਗਣਨਾ ਖੁਦ ਪੂਰੀ ਕਰਨ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ, ਤਾਂ ਜੋ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹੇ।
ਨਗਰ ਨਿਗਮ ਦੀ ਸੈਂਸਸ ਟੀਮ ਅਤੇ ਫ਼ੀਲਡ ਟ੍ਰੇਨਰਾਂ ਵੱਲੋਂ ਸ਼ਹਿਰ ਦੇ ਹੋਰ ਜਨਤਕ ਸਥਾਨਾਂ, ਰਿਹਾਇਸ਼ੀ ਇਲਾਕਿਆਂ ਅਤੇ ਸੰਸਥਾਵਾਂ ਵਿੱਚ ਵੀ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਮੁਹਿੰਮ ਦਾ ਉਦੇਸ਼ ਸਵੈ-ਗਣਨਾ ਨੂੰ ਲੋਕ ਲਹਿਰ ਬਣਾਉਣਾ ਅਤੇ ਸ਼ਹਿਰ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।
📲Get App