ਜਨਗਣਨਾ-2027: 30 ਨਵੰਬਰ ਤੱਕ ਘਰ ਬੈਠੇ ਕਰੋ ਆਨਲਾਈਨ ਸਵੈ-ਗਣਨਾ : ਡਿਪਟੀ ਕਮਿਸ਼ਨਰ
यहाँ देखें:
▶️ YouTube
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ 30 ਨਵੰਬਰ ਤੱਕ ਸਰਕਾਰੀ ਪੋਰਟਲ ਰਾਹੀਂ ਜਨਗਣਨਾ-2027 ਦੀ ਸਵੈ-ਗਣਨਾ ਕਰਨ ਦੀ ਅਪੀਲ ਕੀਤੀ। 1 ਦਸੰਬਰ ਤੋਂ ਗਣਨਾਕਾਰ ਘਰ-ਘਰ ਜਾ ਕੇ ਵੇਰਵਿਆਂ ਦੀ ਤਸਦੀਕ ਕਰਨਗੇ।
ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ; 1 ਦਸੰਬਰ ਤੋਂ ਘਰ-ਘਰ ਪਹੁੰਚਣਗੇ ਗਣਨਾਕਾਰ
ਬਠਿੰਡਾ, 18 ਨਵੰਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਵਾਸੀ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ। ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਨਾਗਰਿਕ ਸਰਕਾਰੀ ਪੋਰਟਲ https://se.census.gov.in ਰਾਹੀਂ ਆਪਣੇ ਪਰਿਵਾਰ ਅਤੇ ਮਕਾਨ ਨਾਲ ਸਬੰਧਤ ਜਾਣਕਾਰੀ ਘਰ ਬੈਠੇ ਦਰਜ ਕਰ ਸਕਦੇ ਹਨ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਦੀ ਤਸਦੀਕ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇ ਸਹੀ ਅੰਕੜੇ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੇ ਲੋਕ ਭਲਾਈ ਯੋਜਨਾਵਾਂ ਦੀ ਯੋਜਨਾਬੰਦੀ ਲਈ ਅਹਿਮ ਹਨ।
ਸਵੈ-ਗਣਨਾ ਦੀ ਪ੍ਰਕਿਰਿਆ: ਨਾਗਰਿਕਾਂ ਨੂੰ ਸਭ ਤੋਂ ਪਹਿਲਾਂ ਸਰਕਾਰੀ ਪੋਰਟਲ ’ਤੇ ਜਾ ਕੇ ਪੰਜਾਬ ਦੀ ਚੋਣ ਕਰਨੀ ਹੋਵੇਗੀ। ਇਸ ਤੋਂ ਬਾਅਦ ਪਰਿਵਾਰ ਦੇ ਮੁਖੀ ਦਾ ਨਾਮ, ਇੱਕ ਮੈਂਬਰ ਦਾ ਮੋਬਾਈਲ ਨੰਬਰ ਅਤੇ ਲੋੜ ਅਨੁਸਾਰ ਈ-ਮੇਲ ਦਰਜ ਕਰਕੇ ਓਟੀਪੀ ਰਾਹੀਂ ਤਸਦੀਕ ਕਰਨੀ ਹੋਵੇਗੀ। ਅਗਲੇ ਪੜਾਅ ਵਿੱਚ ਜ਼ਿਲ੍ਹੇ ਅਤੇ ਇਲਾਕੇ ਦੀ ਜਾਣਕਾਰੀ, ਨਕਸ਼ੇ ’ਤੇ ਘਰ ਦੀ ਸਥਿਤੀ ਅਤੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਲੋੜੀਂਦੇ ਵੇਰਵੇ ਭਰਨੇ ਹੋਣਗੇ। ਫਾਰਮ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਸਾਰੀ ਜਾਣਕਾਰੀ ਦੀ ਜਾਂਚ ਕਰਨੀ ਜ਼ਰੂਰੀ ਹੈ। ਫਾਰਮ ਜਮ੍ਹਾਂ ਹੋਣ ਉਪਰੰਤ ਮਿਲਣ ਵਾਲੀ ਸਵੈ-ਗਣਨਾ ਪਛਾਣ ਸੰਖਿਆ (SE ID) ਸੰਭਾਲ ਕੇ ਰੱਖਣੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਘਰ-ਘਰ ਤਸਦੀਕ ਦੌਰਾਨ ਨਾਗਰਿਕਾਂ ਨੂੰ ਆਪਣੀ SE ID ਗਣਨਾਕਾਰ ਨੂੰ ਦਿਖਾਉਣੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਵੈ-ਗਣਨਾ ਦੌਰਾਨ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਇਸ ਦੀ ਵਰਤੋਂ ਸਿਰਫ਼ ਅੰਕੜਾ-ਸਬੰਧੀ ਉਦੇਸ਼ਾਂ ਲਈ ਹੋਵੇਗੀ। ਇਸ ਪ੍ਰਕਿਰਿਆ ਲਈ ਕਿਸੇ ਵਿਚੋਲੇ ਜਾਂ ਏਜੰਟ ਦੀ ਲੋੜ ਨਹੀਂ ਹੈ ਅਤੇ ਸਿਰਫ਼ ਅਧਿਕਾਰਤ ਸਰਕਾਰੀ ਪੋਰਟਲ ਦੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 30 ਨਵੰਬਰ ਤੋਂ ਪਹਿਲਾਂ ਸਵੈ-ਗਣਨਾ ਮੁਕੰਮਲ ਕਰਨ ਅਤੇ ਸਹੀ ਜਾਣਕਾਰੀ ਦਰਜ ਕਰਵਾਉਣ ਦੀ ਅਪੀਲ ਕੀਤੀ। ਕਿਸੇ ਵੀ ਸਹਾਇਤਾ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 1855 ’ਤੇ ਸੰਪਰਕ ਕੀਤਾ ਜਾ ਸਕਦਾ ਹੈ।