🔥 TRENDING સબ ડિસ્ટ્રિક હોસ્પિટલ ઝાલોદમાં વિશ્વ એ... श्री नीरज गुप्ता सीनियर नेता बीजेपी सम... Trump, Xi, and Putin Issue Joint 'Decl... Nagaland Dear Lottery Results 20 Nov 2... Nagaland’s JHADC Winter Session Commen... Manipur Launches Digi‑SAPNE 3.0 Digita...
20 Nov 2026•
ગુજરાતી मराठी ਪੰਜਾਬੀ বাংলা

ਵੋਟਰ ਸੂਚੀਆਂ ਦੀ ਸੁਧਾਈ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

✍️ Reporter: Jiwan kumar 🗓 20 Nov 2026, 05:31 PM 👁 20
Share: 💬 WhatsApp 📘 Facebook 𝕏 Post

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣ ਵਾਲੇ ਬੀ.ਐੱਲ.ਓਜ਼ ਕੋਲ ਨਾਗਰਿਕ ਨਵੀਂ ਵੋਟ ਬਣਵਾਉਣ, ਨਾਮ ਕਟਵਾਉਣ ਅਤੇ ਵੇਰਵਿਆਂ ਦੀ ਸੋਧ ਲਈ ਸਹਾਇਤਾ ਲੈ ਸਕਣਗੇ।

ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਬੀ.ਐੱਲ.ਓਜ਼; ਨਵੀਂ ਵੋਟ ਬਣਵਾਉਣ, ਕਟਵਾਉਣ ਅਤੇ ਵੇਰਵਿਆਂ ਦੀ ਸੋਧ ਲਈ ਮਿਲੇਗੀ ਸਹੂਲਤ

ਬਠਿੰਡਾ, 20 ਨਵੰਬਰ (ਜੀਵਨ ਬਾਂਸਲ): ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਸਪੈਸ਼ਲ ਸਮਰੀ ਰਿਵੀਜ਼ਨ) ਤਹਿਤ ਜ਼ਿਲ੍ਹਾ ਬਠਿੰਡਾ ਦੇ ਸਮੂਹ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਯੋਗ ਨਾਗਰਿਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਵੀਂ ਵੋਟ ਦਰਜ ਕਰਵਾਉਣ, ਨਾਮ ਕਟਵਾਉਣ ਜਾਂ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਹ ਯੋਗ ਨਾਗਰਿਕ, ਜਿਨ੍ਹਾਂ ਦੀ ਵੋਟ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਹ ਫਾਰਮ ਆਨਲਾਈਨ ਪੋਰਟਲ voters.eci.gov.in, ਮੋਬਾਈਲ ਐਪ ECINet ਜਾਂ ਆਫਲਾਈਨ ਭਰ ਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾ ਸਕਦਾ ਹੈ।
ਇਸੇ ਤਰ੍ਹਾਂ ਮ੍ਰਿਤਕ ਵੋਟਰਾਂ, ਡੁਪਲੀਕੇਟ ਵੋਟਾਂ ਜਾਂ ਨਿਯਮਾਂ ਅਨੁਸਾਰ ਹੋਰ ਯੋਗ ਆਧਾਰਾਂ ’ਤੇ ਵੋਟਰ ਸੂਚੀ ਵਿੱਚੋਂ ਨਾਮ ਹਟਵਾਉਣ ਲਈ ਫਾਰਮ ਨੰਬਰ 7 ਭਰਨਾ ਹੋਵੇਗਾ। ਜਦਕਿ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ, ਰਿਹਾਇਸ਼ ਬਦਲਣ ਕਾਰਨ ਵੋਟ ਤਬਦੀਲ ਕਰਵਾਉਣ ਅਤੇ ਵੋਟਰ ਪਛਾਣ ਪੱਤਰ (ਵੋਟਰ ਆਈ.ਡੀ.) ਨਾਲ ਸਬੰਧਤ ਸੇਵਾਵਾਂ ਲਈ ਫਾਰਮ ਨੰਬਰ 8 ਦੀ ਵਰਤੋਂ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀਆਂ ’ਤੇ ਆਪਣੇ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਵੋਟਰ ਸੂਚੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਨਵੀਂ ਵੋਟ ਬਣਵਾਉਣ ਜਾਂ ਵੇਰਵਿਆਂ ਵਿੱਚ ਸੋਧ ਲਈ ਅਰਜ਼ੀ ਦੇਣ।
📲Get App