🔥 TRENDING Government Hospitals Mandate Night Att... Bengaluru-Vijayawada Expressway Constr... Jk Govt orders Darbar move to Jammu on... Puttur City Launches Digital Traffic S... India's First High-Tech Bengaluru-Mumb... Irrigation Department Releases Tungabh...
20 Oct 2026•
ગુજરાતી मराठी ਪੰਜਾਬੀ বাংলা

ਐੱਸਆਈਆਰ ਤਹਿਤ 25 ਅਕਤੂਬਰ ਨੂੰ ਹਰ ਵੋਟਿੰਗ ਬੂਥ ’ਤੇ ਲੱਗਣਗੇ ਵਿਸ਼ੇਸ਼ ਕੈਂਪ

✍️ Reporter: Jiwan kumar 🗓 20 Oct 2026, 05:23 PM 👁 13
Share: 💬 WhatsApp 📘 Facebook 𝕏 Post

ਬਠਿੰਡਾ ਦੇ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸਆਈਆਰ) ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਹਰ ਵੋਟਿੰਗ ਬੂਥ ’ਤੇ ਸਵੇਰੇ 10 ਵਜੇ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਵੋਟਰਾਂ ਨੂੰ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਅਤੇ ਗਲਤੀ ਹੋਣ ’ਤੇ ਸੁਧਾਈ ਕਰਵਾਉਣ ਦੀ ਅਪੀਲ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਨਾਮ, ਪਤਾ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਦੀ ਅਪੀਲ
ਬਠਿੰਡਾ, 20 ਅਕਤੂਬਰ(ਜੀਵਨ ਬਾਂਸਲ)
ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਸੁਧਾਈ ਪ੍ਰਕਿਰਿਆ (ਐੱਸਆਈਆਰ) ਤਹਿਤ 25 ਅਕਤੂਬਰ ਨੂੰ ਬਠਿੰਡਾ ਜ਼ਿਲ੍ਹੇ ਦੇ ਹਰ ਵੋਟਿੰਗ ਬੂਥ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਵੋਟਰ ਸੂਚੀਆਂ ਵਿੱਚ ਦਰਜ ਵੇਰਵਿਆਂ ਦੀ ਜਾਂਚ ਕਰਨਾ ਅਤੇ ਲੋੜ ਅਨੁਸਾਰ ਸੁਧਾਈ ਕਰਵਾਉਣਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ, ਪਤਾ ਅਤੇ ਹੋਰ ਜਾਣਕਾਰੀ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ। ਜੇਕਰ ਕਿਸੇ ਕਿਸਮ ਦੀ ਗਲਤੀ ਮਿਲਦੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਲਈ ਸਬੰਧਤ ਚੋਣ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ ਉਹ ਨਾਗਰਿਕ ਜੋ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨਗੇ, ਨੂੰ ਵੀ ਇਸ ਪ੍ਰਕਿਰਿਆ ਦਾ ਲਾਭ ਲੈਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ, ਤਾਂ ਜੋ ਕੈਂਪਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਰਹਿਣ ਅਤੇ ਵੋਟਰ ਸੂਚੀ ਨੂੰ ਸਹੀ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
📲Get App