🔥 TRENDING ડભોઈના રાજલીની મહિલાનો મોબાઈલ હેક કરી... पटना में यातायात पुलिस ने लाइन डे समीक... EC Extends Maharashtra Voter List Dead... ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲ... फाईल अडवल्यास आता थेट शिस्तभंगाची कारव... Shiv Sena calls for ban on Sonia Gandh...
18 Nov 2026•
ગુજરાતી मराठी ਪੰਜਾਬੀ বাংলা
Religion

ਦੇਬੀ ਦੀ ਅਗਵਾਈ ਹੇਠ ‘ਸਮਰਸਤਾ ਸੰਕਲਪ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ 25 ਬੱਸਾਂ ਦਾ ਕਾਫ਼ਲਾ

✍️ Reporter: Jaspreet singh 🗓 18 Nov 2026, 07:12 PM 👁 27
Share: 💬 WhatsApp 📘 Facebook 𝕏 Post
ਦੇਬੀ ਦੀ ਅਗਵਾਈ ਹੇਠ ‘ਸਮਰਸਤਾ ਸੰਕਲਪ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ 25 ਬੱਸਾਂ ਦਾ ਕਾਫ਼ਲਾ

ਲੁਧਿਆਣਾ। ਪੰਜਾਬ ਭਾਜਪਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਅਗਵਾਈ ਹੇਠ 25 ਬੱਸਾਂ ਦਾ ਕਾਫ਼ਲਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਦੇਬੀ ਦੀ ਅਗਵਾਈ ਵਿੱਚ ਲੁਧਿਆਣਾ ਤੋਂ ਰਵਾਨਾ ਹੋਏ ਇਸ ਜਥੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ, ਭਾਜਪਾ ਵਰਕਰ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ। ਅੱਜ ਜਲੰਧਰ ਸਥਿਤ ਡੇਰਾ ਬੱਲਾਂ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ, ਸੰਤ ਸਮਾਜ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੇਗੀ। ਗੁਰਦੇਵ ਸ਼ਰਮਾ ਦੇਬੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਨੂੰ ਸਮਾਜਿਕ ਬਰਾਬਰੀ ਦਾ ਸੰਦੇਸ਼ ਦੱਸਦਿਆਂ ਕਿਹਾ ਕਿ ਇਹ ਯਾਤਰਾ ਸਮਾਜਿਕ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚੋਂ ਗੁਜ਼ਰੇਗੀ। ਦੇਬੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਮਾਨਵਤਾ ਲਈ ਪਰਉਪਕਾਰੀ ਦੱਸਦਿਆਂ ਕਿਹਾ ਕਿ ਭਾਜਪਾ ਦੀ ਇਹ ਯਾਤਰਾ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਇੱਕ ਉਪਰਾਲਾ ਹੈ। ਇਹ ਯਾਤਰਾ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਜ ਨੂੰ ਇੱਕਜੁੱਟ ਕਰਨ ਦਾ ਕੰਮ ਕਰੇਗੀ। ਯਾਤਰਾ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤ ਦਾ ਸਵਾਗਤ ਕੀਤਾ ਜਾਵੇਗਾ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਵਿਚਾਰ-ਗੋਸ਼ਟੀਆਂ ਵੀ ਕਰਵਾਈਆਂ ਜਾਣਗੀਆਂ।
📲Get App