27 ਨਵੰਬਰ ਨੂੰ ਰਾਤ 8 ਵਜੇ ਐੱਸ.ਡੀ.ਐੱਮ ਦਫ਼ਤਰ ਤਰਨ ਤਾਰਨ ਵਿਖੇ ਹੋਵੇਗੀ ਬਲੈਕਆਊਟ ਮੌਕ ਐਕਸਰਸਾਈਜ਼
Watch on:
▶️ YouTube
ਤਰਨ ਤਾਰਨ, 26 ਨਵੰਬਰ :(ਪ੍ਰਕਾਸ਼ ਸਿੰਘ ਜੌਹਲ)
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਪਰਖਣ ਲਈ 27 ਨਵੰਬਰ ਨੂੰ ਰਾਤ 8 ਵਜੇ ਐੱਸ.ਡੀ.ਐੱਮ ਦਫ਼ਤਰ ਵਿਖੇ ਸਾਲ 2026 ਦੀ ਦੂਜੀ 'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼'ਕਰਵਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਇਹ ਅਭਿਆਸ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਭਾਗ ਵੱਲੋਂ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੌਕ ਐਕਸਰਸਾਈਜ਼ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਹੋਵੇਗੀ, ਜੋ ਦੋ ਮਿੰਟ ਲਈ ਉੱਚੀ-ਨੀਵੀਂ ਪਿੱਚ ਵਾਲੇ ਸਾਇਰਨ ਰਾਹੀਂ ਦਿੱਤਾ ਜਾਵੇਗਾ। ਇਸ ਦੌਰਾਨ ਐੱਸ.ਡੀ.ਐੱਮ ਦਫ਼ਤਰ ਦੇ ਨਾਲ ਲੱਗਦੇ ਖੇਤਰ ਵਿੱਚ ਬਲੈਕਆਊਟ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੌਕ ਐਕਸਰਸਾਈਜ਼ ਦੀ ਸਮਾਪਤੀ 'ਤੇ ਦੋ ਮਿੰਟ ਲਈ ਲਗਾਤਾਰ ਉੱਚੀ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ 'ਸਭ ਠੀਕ ਹੈ' ਦਾ ਸੰਕੇਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਅਭਿਆਸ ਦੌਰਾਨ ਫਾਇਰ ਰਿਸਪਾਂਸ, ਸਰਚ ਐਂਡ ਰੈਸਕਿਊ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਟ੍ਰੈਫਿਕ ਤੇ ਭੀੜ ਨੂੰ ਕੰਟਰੋਲ ਕਰਨ ਸਬੰਧੀ ਕਾਰਵਾਈਆਂ ਦਾ ਅਭਿਆਸ ਕੀਤਾ ਜਾਵੇਗਾ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਕ ਡਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਨਾ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਜਾਂਚ ਲਈ ਕੀਤਾ ਜਾਣ ਵਾਲਾ ਨਿਯਮਿਤ ਅਭਿਆਸ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਦਾ ਮਕਸਦ ਕਿਸੇ ਵੀ ਸੰਭਾਵੀ ਹੰਗਾਮੀ ਸਥਿਤੀ ਵਿੱਚ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਬਿਹਤਰ ਬਣਾਉਣਾ ਹੈ।