🔥 TRENDING GRD અને TRB જવાનોને દિવાળી બોનસ માટે હ... अधीक्षण अभियंता दमोह ने हिण्डोरिया पंप... स्काउट-गाइड संगठन सेवा, अनुशासन और विक... शिरोमणि अकाली दल में शामिल हुए पूर्व व... स्वास्थ्य विभाग कार्यालय में चला सफाई... સુરત જેલમાં 26 વર્ષીય કેદીએ પોતાનું જી...
26 Oct 2026•
ગુજરાતી मराठी ਪੰਜਾਬੀ বাংলা
Weather

ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ

✍️ Reporter: Shamsher Singh 🗓 26 Oct 2026, 09:08 PM 👁 11
Share: 💬 WhatsApp 📘 Facebook 𝕏 Post

ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ

ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
‎Monday, Oct 26, 2026 ।
‎ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਦੌਰਾਨ ਪੰਜਾਬ 'ਚ ਦੋ ਦਿਨ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਦੇ ਜ਼ਿਲ੍ਹਾਵਾਰ ਬਾਰਿਸ਼ ਦੇ ਅਨੁਮਾਨ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਆਉਂਦੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ 28 ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ 29 ਤਾਰੀਖ਼ ਨੂੰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ।
‎29 ਅਕਤੂਬਰ ਨੂੰ ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਥੇ ਹੀ 30 ਨੂੰ ਵੀ ਕੁਝ ਥਾਵਾਂ 'ਤੇ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਬਾਕੀ ਪੰਜਾਬ 'ਚ ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਹਨ੍ਹੇਰੀ-ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। 30 ਤਾਰੀਖ਼ ਤੋਂ ਬਾਅਦ ਮੌਸਮ ਫਿਰ ਖ਼ੁਸ਼ਕ ਹੋ ਜਾਵੇਗਾ।
📲Get App