🔥 TRENDING શીલ ગામમાં દરિયાઈ રેતીચોરીના આક્ષેપો,... અંકલેશ્વર: નર્મદા નદીમાં યુવાનનું મૃતદ... Pankaj Narayan Returns to Sandalwood A... રાજુલા અને જાફરાબાદમાં રીટેલ ફટાકડાના... મેઘરજ રેલ્વે ગેટ સામે કૂતરાના હુમલામાં... SP's Daughter Commits Suicide by Jumpi...
15 Sep 2026
ગુજરાતી मराठी ਪੰਜਾਬੀ বাংলা
Local

ਵਿਧਾਇਕ ਦਿਨੇਸ਼ ਚੱਢਾ ਨੇ ਹਿਰਦਾਪੁਰ ਪਿੰਡ ਨੂੰ 3 ਲੱਖ ਰੁਪਏ ਦੀ ਗਰਾਂਟ ਸੌਂਪੀ

✍️ Reporter: Sandeep Kumar Joshi 🗓 15 Sep 2026, 06:14 PM 👁 12
Watch on: ▶️ YouTube
Share: 💬 WhatsApp 📘 Facebook 𝕏 Post

ਹਿਰਦਾਪੁਰ ਪਿੰਡ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ਲੋਕ ਮਿਲਣੀ ਦੌਰਾਨ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ, ਜਿਸ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਿਰਦਾਪੁਰ ਪਿੰਡ ਵਿੱਚ ਲੋਕ ਮਿਲਣੀ ਕਰਵਾਈ, ਜਿਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ।

ਇਸ ਮੌਕੇ ਉਨ੍ਹਾਂ ਨੇ ਪਿੰਡ ਦੀਆਂ ਲੋੜਾਂ ਅਤੇ ਵਿਕਾਸ ਨਾਲ ਸਬੰਧਿਤ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਗ੍ਰਾਮ ਪੰਚਾਇਤ ਹਿਰਦਾਪੁਰ ਨੂੰ 3 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਚੈੱਕ ਸੌਂਪਿਆ।

ਵਿਧਾਇਕ ਨੇ ਕਿਹਾ ਕਿ ਪੰਚਾਇਤਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਗਰਾਂਟ ਰਾਹੀਂ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਪੰਚਾਇਤ ਨੂੰ ਅਪੀਲ ਕੀਤੀ ਕਿ ਪ੍ਰਾਪਤ ਰਾਸ਼ੀ ਦੀ ਵਰਤੋਂ ਪਿੰਡ ਦੀਆਂ ਜ਼ਰੂਰੀ ਲੋੜਾਂ ਨੂੰ ਮੁੱਖ ਰੱਖਦਿਆਂ ਕੀਤੀ ਜਾਵੇ।

ਸਰਪੰਚ ਹਿਰਦਾਪੁਰ ਰੁਪਿੰਦਰ ਕੌਰ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਸੁਖਦੇਵ ਸਿੰਘ ਮੀਆਂਪੁਰ, ਰਵੀਨਾ ਪੰਚ, ਕਮਲਜੀਤ ਕੌਰ, ਬਲਜੀਤ ਕੌਰ, ਜਸਵੀਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ ਅਤੇ ਜਗੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ ਅਤੇ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਕਾਸ ਲਈ ਗਰਾਂਟ ਦੇਣ ’ਤੇ ਵਿਧਾਇਕ ਦਾ ਧੰਨਵਾਦ ਕੀਤਾ ਗਿਆ।
📲Get App