🔥 TRENDING मुख्यमंत्री भजनलाल शर्मा सुमेरपुर पहुं... પાટણ જિલ્લાના આયુષ્માન આરોગ્ય મંદિરોને... રાજપુરમાં “એક દિવસ, એક કલાક, એક સાથે શ... ભરૂચ જિલ્લા પોલીસ દ્વારા સાયબર જાગૃતિ... Deputy Commissioner Budgam felicitates... તા.૭ ઓક્ટોબરે પાટણ શહેરમાં ‘સેવા જ્યોત...
01 Oct 2026•
ગુજરાતી मराठी ਪੰਜਾਬੀ বাংলা
Local

ਰੋਪੜ ਵਿੱਚ 3 ਅਕਤੂਬਰ ਨੂੰ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸਮਰਪਿਤ ਅਲੌਕਿਕ ਡਰੋਨ ਸ਼ੋਅ

✍️ Reporter: Sandeep Kumar Joshi 🗓 01 Oct 2026, 05:14 PM 👁 20
Watch on: ▶️ YouTube
Share: 💬 WhatsApp 📘 Facebook 𝕏 Post

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰੋਪੜ ਦੇ ਨਹਿਰੂ ਸਟੇਡੀਅਮ ਵਿਖੇ 3 ਅਕਤੂਬਰ ਨੂੰ ਸ਼ਾਮ 5 ਵਜੇ ਇੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ।

ਰੂਪਨਗਰ, 1 ਅਕਤੂਬਰ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅ ਦੀ ਲੜੀ ਤਹਿਤ 3 ਅਕਤੂਬਰ ਨੂੰ ਨਹਿਰੂ ਸਟੇਡੀਅਮ ਰੋਪੜ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਡਰੋਨ ਸ਼ੋਅ ਸ਼ਾਮ 5 ਵਜੇ ਹੋਵੇਗਾ, ਜਿਸ ਵਿੱਚ ਡਰੋਨ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਪਵਿੱਤਰ ਬਾਣੀ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਰੌਚਕ ਢੰਗ ਨਾਲ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੇ ਮੁੱਖ ਦਫ਼ਤਰ ਰੋਪੜ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਰੋਨ ਸ਼ੋਅ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਗੂਆਂ ਤੇ ਵਰਕਰਾਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ।

ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਰਾਹੀਂ ਕਰਵਾਇਆ ਜਾ ਰਿਹਾ ਇਹ ਡਰੋਨ ਸ਼ੋਅ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨ ਦਾ ਇੱਕ ਨਵਾਂ ਤੇ ਰੌਚਕ ਉਪਰਾਲਾ ਹੈ।

ਉਨ੍ਹਾਂ ਨੇ ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ 3 ਅਕਤੂਬਰ ਨੂੰ ਸ਼ਾਮ 5 ਵਜੇ ਨਹਿਰੂ ਸਟੇਡੀਅਮ ਰੋਪੜ ਵਿਖੇ ਪਹੁੰਚ ਕੇ ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨਾਲ ਇਹ ਸਮਾਗਮ ਹੋਰ ਯਾਦਗਾਰ ਬਣੇਗਾ। ਇਸ ਮੌਕੇ ਐਡਵੋਕੇਟ ਗੌਰਵ ਕਪੂਰ, ਕੁਲਦੀਪ ਸਿੰਘ, ਸਰਪੰਚ ਵਿਕਰਾਂਤ ਚੌਧਰੀ, ਡਾਇਰੈਕਟਰ ਹੁਸਨ ਲਾਲ ਚੌਹਾਨ, ਨਵੀਨ ਦਰਦੀ, ਲਾਡੀ ਕੋਚ ਅਤੇ ਅਮਨਦੀਪ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
📲Get App