🔥 ट्रेंडिंग નવરાત્રીના પાવન પર્વમાં ભક્તિ અને શક્ત... एक मादक पदार्थ तस्कर गिरफ्तार ਹੁਸ਼ਿਆਰਪੁਰ ਸੈਸ਼ਨ ਚੌਂਕ ਵਿੱਚ ਅਣਪਛਾਤੇ ਵਿਅ... नवरात्रीचा सहावा दिवस: देवीच्या भक्तीत... পুজোর মণ্ডপে বাড়তি নিরাপত্তা ব্যবস্থা... पारिजात कॉलेज में नवरात्रि का भव्य गरब...
16 अक्टू. 2026•
ગુજરાતી मराठी ਪੰਜਾਬੀ বাংলা
अपराध

ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ, ਮੋਗਾ ਨਾਲ ਜੁੜੇ ਤਾਰ

✍️ रिपोर्टर: Shamsher Singh 🗓 16 अक्टू. 2026, 10:02 PM 👁 26
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ, ਮੋਗਾ ਨਾਲ ਜੁੜੇ ਤਾਰ

ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ, ਮੋਗਾ ਨਾਲ ਜੁੜੇ ਤਾਰ
‎Friday, Oct 16, 2026 ।
‎ਫਿਲੌਰ (ਵੈੱਬ ਡੈਸਕ)- ਫਿਲੌਰ ਪੁਲਸ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਇਕ ਘਰ ਦੀ ਕੰਧ 'ਤੇ ਕਥਿਤ ਤੌਰ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋਕਿ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
‎ਇਨ੍ਹਾਂ ਤਿੰਨਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਅਗਲੇਰੀ ਪੁੱਛਗਿੱਛ ਲਈ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਫਿਲੌਰ ਦੇ ਡੀ. ਐੱਸ. ਪੀ. ਭਾਰਤ ਮਸੀਹ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਹੈ।
‎ਜ਼ਿਕਰਯੋਗ ਹੈ ਕਿ ਇਹ ਘਟਨਾ 7 ਅਕਤੂਬਰ ਦੀ ਹੈ। ਦਿਲਜੀਤ ਦੋਸਾਂਝ ਦੇ 'ਔਰਾ ਇੰਡੀਆ ਟੂਰ' (Aura India Tour) ਤੋਂ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਦੋਸਾਂਝ ਕਲਾਂ 'ਚ ਇਕ ਘਰ ਦੀ ਕੰਧ 'ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਸਮੇਤ ਕੁਝ ਨਾਅਰੇ ਲਿਖੇ ਸਨ। ਕੰਧ 'ਤੇ ਗਾਇਕ ਦਾ ਨਾਂ ਵੀ ਲਿਖਿਆ ਗਿਆ ਸੀ, ਜਿਸ ਨਾਲ ਇਹ ਅਫ਼ਵਾਹ ਫੈਲ ਗਈ ਕਿ ਇਹ ਘਰ ਦਿਲਜੀਤ ਦੋਸਾਂਝ ਦਾ ਹੈ। ਹਾਲਾਂਕਿ ਬਾਅਦ 'ਚ ਇਹ ਸਪਸ਼ਟ ਹੋ ਗਿਆ ਕਿ ਇਹ ਘਰ ਦਿਲਜੀਤ ਦੋਸਾਂਝ ਦਾ ਨਹੀਂ ਸਗੋਂ ਉਨ੍ਹਾਂ ਦੇ ਇਕ ਗੁਆਂਢੀ ਦਾ ਸੀ।
📲Get App