🔥 TRENDING बड़वानी में भावभीनी श्रद्धांजलि के साथ... Khordha Murder Case Cracked Within 48... Kanak News Odisha launches live 3 PM b... Youth shot dead during Durga immersion... निषाद पार्टी ने बीजेपी को आरक्षण पर अल... सीएम हेल्पलाइन शिकायत निराकरण में जबलप...
21 Oct 2026•
ગુજરાતી मराठी ਪੰਜਾਬੀ বাংলা
Automobile

ਵੱਡਾ ਹਾਦਸਾ: ਮੂਰਤੀ ਵਿਸਰਜਨ ਦੌਰਾਨ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਸਣੇ 3 ਦੀ ਮੌਤ, 7 ਝੁਲਸੇ

✍️ Reporter: Shamsher Singh 🗓 21 Oct 2026, 11:00 PM 👁 10
Share: 💬 WhatsApp 📘 Facebook 𝕏 Post

ਵੱਡਾ ਹਾਦਸਾ: ਮੂਰਤੀ ਵਿਸਰਜਨ ਦੌਰਾਨ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਸਣੇ 3 ਦੀ ਮੌਤ, 7 ਝੁਲਸੇ

ਵੱਡਾ ਹਾਦਸਾ: ਮੂਰਤੀ ਵਿਸਰਜਨ ਦੌਰਾਨ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਸਣੇ 3 ਦੀ ਮੌਤ, 7 ਝੁਲਸੇ
‎Wednesday, Oct 21, 2026 - 09:02 PM ।
‎ਗੋਰਖਪੁਰ : ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਵਿੱਚ ਦੁਰਗਾ ਮੂਰਤੀ ਵਿਸਰਜਨ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਗੁਲਰੀਹਾ ਥਾਣਾ ਖੇਤਰ ਦੇ ਜੰਗਲ ਅਯੁੱਧਿਆ ਪ੍ਰਸਾਦ ਚੌਹਾਨ ਟੋਲਾ ਨੇੜੇ ਬੁੱਧਵਾਰ ਸ਼ਾਮ ਨੂੰ ਟਰੈਕਟਰ-ਟਰਾਲੀ 'ਤੇ ਸਵਾਰ ਲੋਕ ਹਾਈ-ਟੈਂਸ਼ਨ ਬਿਜਲੀ ਦੀ ਤਾਰ ਦੀ ਚਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਰੂਪ ਨਾਲ ਝੁਲਸ ਗਏ। ਝੁਲਸੇ ਹੋਏ ਸਾਰੇ ਲੋਕਾਂ ਨੂੰ ਤੁਰੰਤ ਇਲਾਜ ਲਈ ਬੀ.ਆਰ.ਡੀ. (BRD) ਮੈਡੀਕਲ ਕਾਲਜ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
‎
‎ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਲੋਕ ਟਰੈਕਟਰ-ਟਰਾਲੀ 'ਤੇ ਦੁਰਗਾ ਮੂਰਤੀ ਲੈ ਕੇ ਵਿਸਰਜਨ ਲਈ ਜਾ ਰਹੇ ਸਨ। ਜਿਵੇਂ ਹੀ ਟਰਾਲੀ ਜੰਗਲ ਅਯੁੱਧਿਆ ਪ੍ਰਸਾਦ ਚੌਹਾਨ ਟੋਲਾ ਕੋਲ ਪਹੁੰਚੀ, ਤਾਂ ਉੱਪਰੋਂ ਲੰਘ ਰਹੀ ਹਾਈ-ਟੈਂਸ਼ਨ ਤਾਰ ਦੀ ਚਪੇਟ ਵਿੱਚ ਆ ਗਈ। ਕਰੰਟ ਲੱਗਣ ਕਾਰਨ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਤਿੰਨਾਂ ਵਿਅਕਤੀਆਂ ਵਿੱਚ ਦੋ ਸਕੇ ਭਰਾ ਅਤੇ ਉਨ੍ਹਾਂ ਦਾ ਇੱਕ ਮੌਸੇਰਾ ਭਰਾ (ਰਿਸ਼ਤੇਦਾਰ) ਸ਼ਾਮਲ ਹੈ। ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
‎
‎ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਬੀ.ਆਰ.ਡੀ. ਮੈਡੀਕਲ ਕਾਲਜ ਦੇ ਗੇਟ ਅੱਗੇ ਸੜਕ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਸਥਿਤੀ ਦੀ ਗੰਭੀਰਤਾ ਅਤੇ ਲੋਕਾਂ ਦੇ ਰੋਸ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ (DM) ਦੀਪਕ ਮੀਨਾ ਅਤੇ ਐੱਸ.ਐੱਸ.ਪੀ. (SSP) ਡਾ. ਕੌਸਤੁਭ ਤੁਰੰਤ ਮੈਡੀਕਲ ਕਾਲਜ ਪਹੁੰਚੇ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ 'ਤੇ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਸਮਝਾ ਕੇ ਹਾਲਾਤ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
📲Get App