🔥 ट्रेंडिंग CREDAI चेन्नई ने पल्लिकरनाई दलदल के 1... सरे में दोहरी हत्या के पीड़ितों की पहच... पुडुचेरी की लड़कियों और तमिलनाडु के लड... कैल्यन वेस्ट गैरेज में हुई बड़ी आग, चा... सड़ा का विकास मध्य प्रदेश ने 2‑बच्चे नियम में बदलाव,...
21 नव. 2026•
ગુજરાતી मराठी ਪੰਜਾਬੀ বাংলা
राजनीति

ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ।

✍️ रिपोर्टर: Shamsher Singh 🗓 21 नव. 2026, 10:54 AM 👁 22
शेयर करें: 💬 WhatsApp 📘 Facebook 𝕏 Post

ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ।

ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ।
‎21 nov 2026,ਖਾਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚ ਗਏ ਹਨ। ਸ਼ਨੀਵਾਰ ਸਵੇਰੇ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ। ਉਨ੍ਹਾਂ ਨੂੰ ਏਅਪੋਰਟ ਅੰਦਰ ਹੀ ਰੱਖਿਆ ਗਿਆ ਹੈ, ਥੋੜ੍ਹੇ ਸਮੇਂ 'ਚ ਪੁਲਿਸ ਉਨ੍ਹਾਂ ਨੂੰ ਏਅਪੋਰਟ ਤੋਂ ਬਾਹਰ ਲੈ ਕੇ ਆਵੇਗੀ।
‎ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਆਪਣੇ ਪੈਤ੍ਰਿਕ ਪਿੰਡ ਜੱਲੂਪੁਰ ਖੇੜਾ ਜਾਣਗੇ। ਦੱਸ ਦੇਈਏ ਕਿ ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।
‎
‎ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ ਦੇ ਦਿਨ ਪੁਲਿਸ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਰਵਾਨਾ ਹੋਈ ਸੀ। ਇਸ ਤੋਂ ਬਾਅਦ ਸ਼ਨੀਵਾਰ ਸਵੇਰੇ 7:15 ਵਜੇ ਦਿੱਲੀ ਤੋਂ ਫਲਾਈਟ ਰਵਾਨਾ ਹੋਈ, ਜੋ ਸਵੇਰੇ 8:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੀ। ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਅੱਗੇ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ।
‎
‎ਦੁਪਹਿਰ 12 ਤੋਂ 3 ਵਜੇ ਤੱਕ ਪਿੰਡ 'ਚ ਰਹਿਣਗੇ ਅੰਮ੍ਰਿਤਪਾਲ ਸਿੰਘ
‎
‎ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਆਵੇਗੀ।
📲Get App