🔥 TRENDING पावर हाउस चौक में पाइपलाइन फूटने से लं... धोरैया प्रखंड के सादपुर में 17 नवंबर स... चोरी की वारदात पर पुलिस ने किया बड़ा ए... Mudda அரசு பள்ளியில் புதிய வகுப்பறைகளை திறந்... कोतवाली और सिरगिट्टी थाना क्षेत्रों मे...
14 Nov 2026•
ગુજરાતી मराठी ਪੰਜਾਬੀ বাংলা

31 ਦਸੰਬਰ ਤੋਂ ਪਹਿਲਾਂ ਬਠਿੰਡਾ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਖੱਡਾ ਮੁਕਤ ਕਰਨ ਦਾ ਟੀਚਾ : ਮੇਅਰ

✍️ Reporter: Jiwan kumar 🗓 14 Nov 2026, 12:13 PM 👁 21
Share: 💬 WhatsApp 📘 Facebook 𝕏 Post

ਬਠਿੰਡਾ ਵਿੱਚ ਸੜਕਾਂ ਦੇ ਨਵੀਨੀਕਰਨ ਦਾ ਕੰਮ ਤੇਜ਼ ਕੀਤਾ ਜਾ ਰਿਹਾ ਹੈ। ਮੇਅਰ ਪਦਮਜੀਤ ਸਿੰਘ ਮਹਿਤਾ ਨੇ 31 ਦਸੰਬਰ ਤੋਂ ਪਹਿਲਾਂ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਨੂੰ ਖੱਡਾ ਮੁਕਤ ਕਰਨ ਦਾ ਟੀਚਾ ਰੱਖਿਆ ਹੈ।

ਵਾਰਡ ਨੰਬਰ 40 ਦੇ ਪਰਸਰਾਮ ਨਗਰ ਵਿੱਚ ਪ੍ਰੀਮਿਕਸ ਦਾ ਕੰਮ ਸ਼ੁਰੂ, ਸ਼ਹੀਦ ਸੰਦੀਪ ਸਿੰਘ ਵਾਲੀ ਗਲੀ ਦਾ ਹੋਵੇਗਾ ਨਵੀਨੀਕਰਨ

ਬਠਿੰਡਾ, 14 ਨਵੰਬਰ (ਜੀਵਨ ਬਾਂਸਲ): ਬਠਿੰਡਾ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਅਤੇ ਖੱਡਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਪ੍ਰੀਮਿਕਸ ਦੇ ਕੰਮ ਸ਼ੁਰੂ ਕੀਤੇ ਗਏ ਹਨ। ਇਸੇ ਲੜੀ ਤਹਿਤ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 40 ਦੇ ਪਰਸਰਾਮ ਨਗਰ ਵਿਖੇ ਸ਼ਹੀਦ ਸੰਦੀਪ ਸਿੰਘ ਵਾਲੀ ਗਲੀ ਨੰਬਰ 1 ਵਿੱਚ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਾਰਡ ਦੇ ਕੌਂਸਲਰ ਸੰਜੀਵ ਕੁਮਾਰ ਸੋਨੀ ਪ੍ਰਧਾਨ ਵੀ ਮੌਜੂਦ ਸਨ।
ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਤਰਜੀਹ ਹੈ। ਬਠਿੰਡਾ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਐਲਾਨ ਕੀਤਾ ਕਿ 31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਨੂੰ ਖੱਡਾ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਤਰਜੀਹ ਦੇ ਆਧਾਰ ’ਤੇ ਕੰਮ ਕਰਵਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਮੇਅਰ ਨੇ ਕਿਹਾ ਕਿ ਸੜਕਾਂ ਦਾ ਸੁਧਾਰ ਸਿਰਫ਼ ਖੱਡੇ ਭਰਨ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ਲੋੜ ਅਨੁਸਾਰ ਪ੍ਰੀਮਿਕਸ ਪਾ ਕੇ ਸੜਕਾਂ ਨੂੰ ਲੰਬੇ ਸਮੇਂ ਤੱਕ ਬਿਹਤਰ ਹਾਲਤ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਹਰ ਵਾਰਡ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾਣਗੇ।
ਇਸ ਮੌਕੇ ਕੌਂਸਲਰ ਸੰਜੀਵ ਕੁਮਾਰ ਸੋਨੀ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਪ੍ਰੀਮਿਕਸ ਦਾ ਕੰਮ ਸ਼ੁਰੂ ਹੋਣ ਨਾਲ ਸਥਾਨਕ ਵਸਨੀਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਨਗਰ ਨਿਗਮ ਦੇ ਜੇ.ਈ. ਪਵਨ ਕੁਮਾਰ, ਵਾਰਡ ਨੰਬਰ 50 ਦੇ ਕੌਂਸਲਰ ਸੁਖਦੇਵ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ ਨਾਗੀ, ਮੋਹਿਤ ਗੋਇਲ, ਅਮਰਜੀਤ ਸਿੰਘ ਜੱਗ, ਭੁਪਿੰਦਰ ਸਿੰਘ ਪੱਪਾ, ਪੰਕਜ ਸ਼ਰਮਾ, ਵਿਕਾਸ ਕੌਸ਼ਲ, ਗੁਰਸੇਵਕ ਸਿੰਘ, ਸ਼ੁਭਮ ਗਰਗ, ਬਿੱਕਰ ਸਿੰਘ ਸਾਹਿਲ ਸਮੇਤ ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜ਼ਰ ਸਨ।
📲Get App