🔥 TRENDING বাগনানের স্বস্তিক ক্লাবের ভাবনায় অভিন... प्रदेश मोर्चा प्रमुखों की संगठनात्मक ब... बृजमनगंज आदर्श नगर पंचायत के वार्ड 12... આજે 7 ઓક્ટોબર 2026ના અમદાવાદ/ગુજરાતના... 7 दिन बाद लापता लड़की का शव जंगल में म... માંગરોળની બહુપ્રતિભાશાળી યુવતી પલ જોશી...
07 Oct 2026•
ગુજરાતી मराठी ਪੰਜਾਬੀ বাংলা
ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ’ਚ 3500 ਕਿਸਾਨਾਂ ਨੇ ਲਿਆ ਹਿੱਸਾ

ਪਰਾਲੀ ਨਾ ਸਾੜਨ ਵਾਲੇ 210 ਕਿਸਾਨ ਸਨਮਾਨਿਤ; ਘੱਟ ਲਾਗਤ ਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਅਪਣਾਉਣ ਦੀ ਅਪੀਲ

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ’ਚ 3500 ਕਿਸਾਨਾਂ ਨੇ ਲਿਆ ਹਿੱਸਾ ਪਰਾਲੀ ਨਾ ਸਾੜਨ ਵਾਲੇ 210 ਕਿਸਾਨ ਸਨਮਾਨਿਤ; ਘੱਟ ਲਾਗਤ ਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਅਪਣਾਉਣ ਦੀ ਅਪੀਲ

✍️ Reporter: Jiwan kumar 🗓 07 Oct 2026, 08:21 PM 👁 8
Share: 💬 WhatsApp 📘 Facebook 𝕏 Post

ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਰੀਬ 3500 ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਘੱਟ ਲਾਗਤ ਅਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਮੇਲੇ ਦੌਰਾਨ ਪਰਾਲੀ ਨਾ ਸਾੜਨ ਵਾਲੇ 210 ਕਿਸਾਨਾਂ ਅਤੇ 237 ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ।

ਬਠਿੰਡਾ, 7 ਅਕਤੂਬਰ (ਜੀਵਨ ਬਾਂਸਲ): ਸੂਬਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ, ਜਿਸ ਵਿੱਚ ਕਰੀਬ 3000 ਕਿਸਾਨਾਂ ਅਤੇ 500 ਤੋਂ ਵੱਧ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਮੇਲੇ ਦੌਰਾਨ ਹਾੜ੍ਹੀ ਦੀਆਂ ਫ਼ਸਲਾਂ, ਨਵੀਆਂ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ ਅਤੇ ਖੇਤੀ ਇਨਪੁਟਸ ਦੀ ਸਹੀ ਵਰਤੋਂ ਸਬੰਧੀ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕ ਅਤੇ ਵਿਗਿਆਨਕ ਜਾਣਕਾਰੀ ਨਾਲ ਜੋੜਨ ਵਿੱਚ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਘੱਟ ਲਾਗਤ, ਵੱਧ ਝਾੜ ਅਤੇ ਆਮਦਨ ਵਾਲੀਆਂ ਫ਼ਸਲਾਂ ਨੂੰ ਤਰਜੀਹ ਦੇਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਬੀਜ, ਖਾਦ ਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਘਰ ਦੀ ਲੋੜ ਅਨੁਸਾਰ ਸਬਜ਼ੀਆਂ, ਦਾਲਾਂ, ਸਰ੍ਹੋਂ, ਹਲਦੀ ਆਦਿ ਦੀ ਕਾਸ਼ਤ ਕਰਨ ਦੇ ਨਾਲ ਸਿਹਤ ਪੱਖੋਂ ਲਾਭਦਾਇਕ ਕਣਕ ਦੀਆਂ ਕਿਸਮਾਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਖੇਤੀ ਨੂੰ ਉੱਨਤੀ ਦੇ ਰਾਹ ’ਤੇ ਲਿਜਾਣ ਲਈ ਕਿਸਾਨਾਂ ਵੱਲੋਂ ਨਵੀਆਂ ਖੇਤੀ ਤਕਨੀਕਾਂ ਅਪਣਾਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਸੂਬੇ ਅਤੇ ਦੇਸ਼ ਦੀ ਤਰੱਕੀ ਜੁੜੀ ਹੋਈ ਹੈ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਦੇ ਸਾਂਝੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਕਿਸਾਨ ਮੇਲੇ ਦੌਰਾਨ ਖੇਤੀ ਮਾਹਿਰਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਖਾਦਾਂ ਤੇ ਪਾਣੀ ਦੀ ਸੁਚੱਜੀ ਵਰਤੋਂ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ, ਬਦਲਦੇ ਮੌਸਮ ਦੇ ਪ੍ਰਭਾਵ ਅਤੇ ਪਰਾਲੀ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਮਾਹਿਰਾਂ ਨੇ ਦਿੱਤੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਖੇਤੀ ਵਿਭਾਗ ਦੀਆਂ ਸਕੀਮਾਂ ਅਤੇ ਤਕਨੀਕੀ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੇਤੀ ਇਨਪੁਟਸ ਖਰੀਦਣ ਸਮੇਂ ਪੱਕਾ ਬਿੱਲ ਲੈਣ, ਸੁੱਕੀ ਫ਼ਸਲ ਮੰਡੀ ਵਿੱਚ ਲਿਆਉਣ ਅਤੇ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਿਤ ਕੀਤਾ।

ਮੇਲੇ ਵਿੱਚ ਬਾਗਬਾਨੀ, ਪਸ਼ੂ ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ, ਮੱਛੀ ਪਾਲਣ ਅਤੇ ਪਨਸੀਡ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਅਗਾਂਹਵਧੂ ਕਿਸਾਨਾਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਦੀਆਂ ਸਟਾਲਾਂ ਵੀ ਖਿੱਚ ਦਾ ਕੇਂਦਰ ਰਹੀਆਂ।

ਇਸ ਮੌਕੇ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਵਾਲੇ 210 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੇਲੇ ਵਿੱਚ ਸ਼ਮੂਲੀਅਤ ਕਰਨ ਵਾਲੀਆਂ 237 ਕਿਸਾਨ ਬੀਬੀਆਂ ਨੂੰ ਵੀ ਸਨਮਾਨ ਦਿੱਤਾ ਗਿਆ।

ਇਸ ਮੌਕੇ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ, ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ, ਹੋਰ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।
📲Get App