राजनीति
4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

Sunday, Oct 25, 2026 ।
ਚੰਡੀਗੜ੍ਹ, (need24) : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਤੇ ਆਗੂਆਂ ਤੇ ਵਰਕਰਾਂ ਨੂੰ ਮਿਸ਼ਨ 2027 ਲਈ ਸਰਗਰਮ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਪੰਜਾਬ ਦੀ ਸਿਆਸਤ ’ਚ ਅਹਿਮ ਸਥਾਨ ਰੱਖਦਾ ਹੈ ਤੇ ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਪਾਰਟੀ ਦੀ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰੇਗੀ ਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾਏਗੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ’ਚ ਜੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨਾ ਕਾਂਗਰਸ ਦੀਆਂ ਮੁੱਖ ਤਰਜੀਹਾਂ ਹੋਣਗੀਆਂ।