🔥 TRENDING ગ્રામ પંચાયતની ચૂંટણી પહેલા જૂના હિસાબ... Bihar MLC Election Results Reveal Risi... A I M I M Urges Government To Fill Pol... A I M I M Urges Government To Fill Pol... Bihar Museum Climbs to 9th Spot Global... धौलपुर, राजस्थान में चुनाव की स्थिति:...
30 Oct 2026•
ગુજરાતી मराठी ਪੰਜਾਬੀ বাংলা
Crime

ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ ''ਤੇ, ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ

✍️ Reporter: Shamsher Singh 🗓 30 Oct 2026, 01:45 PM 👁 10
Share: 💬 WhatsApp 📘 Facebook 𝕏 Post

ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ ''ਤੇ, ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ

ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ ''ਤੇ, ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ
‎Thursday, Oct 29, 2026 ।
‎
‎ਮਾਨਸਾ (ਵੈੱਬ ਡੈਸਕ): ਮਾਨਸਾ ਵਿਚ ਦਲਜੀਤ ਸਿੰਘ ਦੀ ਲਾਸ਼ ਨੂੰ ਲੈ ਕੇ ਹੋਏ ਵਿਵਾਦ ਮਾਮਲੇ 'ਚ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰ ਕੇ 10 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਅਦਾਲਤ ਨੇ ਸੁਣਵਾਈ ਮਗਰੋਂ ਉਨ੍ਹਾਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
‎
‎ਇੱਥੇ ਦੱਸ ਦਈਏ ਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਚੱਲ ਰਹੇ ਧਰਨੇ 'ਤੇ ਜਾ ਰਹੇ ਨੌਜਵਾਨ ਦੀ ਸ਼ੱਕੀ ਮੌਤ ਮਗਰੋਂ ਭਾਰੀ ਹੰਗਾਮਾ ਹੋ ਗਿਆ ਸੀ। ਇਸ ਦੌਰਾਨ ਪੁਲਸ ਨੇ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਸਣੇ ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ ਸੀ। ਇਸ ਮਗਰੋਂ ਕਈ ਲੋਕਾਂ ਨੂੰ ਛੱਡ ਦਿੱਤਾ ਗਿਆ। ਮਾਨਸਾ ਪੁਲਸ ਵੱਲੋਂ ਇਸ ਮਾਮਲੇ ਵਿਚ ਕੁੱਲ 40 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਸਮੇਤ 14 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਸ ਨੇ ਕਿਹਾ ਕੀ ਵਿਵਾਦ ਦੌਰਾਨ ਪੁਲਸ ਦੇ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। FIR ਵਿਚ ਮੁਲਜ਼ਮਾਂ 'ਤੇ ਇਰਾਦਾ ਕਤਲ ਅਤੇ ਹੋਰ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ ਕੀਤਾ ਗਿਆ ਹੈ।
‎
‎ਜਾਣਕਾਰੀ ਮੁਤਾਬਕ, FIR ਵਿਚ ਮੋਹਨਜੀਤ ਸਿੰਘ ਸ਼ੇਰੋਂ, ਲੱਖਾ ਸਿੰਘ ਸਿਧਾਣਾ, ਭਾਨਾ ਸਿੱਧੂ, ਮੱਖਣ ਸਿੰਘ / ਦਰਸ਼ਨ ਸਿੰਘ, ਪਰਮਜੀਤ ਸਿੰਘ / ਠਾਕੁਰ ਸਿੰਘ, ਪਰਮਜੀਤ ਸਿੰਘ, ਸੁੱਖਾ ਸਿੰਘ, ਗੁਰਕੀਰਤਨ ਸਿੰਘ, ਗੁਰਤੇਜ਼ ਸਿੰਘ, ਅਵਤਾਰ ਸਿੰਘ, ਆਕਾਸ਼ਦੀਪ ਸਿੰਘ, ਹਰਬੰਸ ਸਿੰਘ, ਗੁਰਵੀਰ ਸਿੰਘ, ਗੁਰਗਗਨ ਸਿੰਘ ਉਰਫ ਗੁਰੀ ਆਦਿ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਕਈ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੀ ਪਰਚਾ ਦਰਜ ਹੈ।
📲Get App