🔥 ट्रेंडिंग सुमित यादव की लड़ाई रंग लाई, बलिया के... Breaking news moradabad भारत में साइबर धोखाधड़ी के जाल से मुक्... पेरू में राजमार्ग पर हमले में भारतीय श... गुवाहाटी में शादी के बफे में आग से व्य... पेरू में सड़क पर हुई लूट में घायल भारत...
28 नव. 2026•
ગુજરાતી मराठी ਪੰਜਾਬੀ বাংলা
खेल

ਹੁਸ਼ਿਆਰਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ 29 ਨਵੰਬਰ ਨੂੰ, ਮੁੱਖ ਮੰਤਰੀ ਮਾਨ ਤੇ ਮੀਕਾ ਸਿੰਘ ਹੋਣਗੇ ਸ਼ਾਮਲ

✍️ रिपोर्टर: Amandeep Singh 🗓 28 नव. 2026, 01:41 PM 👁 19
शेयर करें: 💬 WhatsApp 📘 Facebook 𝕏 Post

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਾਇਕ ਮੀਕਾ ਸਿੰਘ ਸ਼ਿਰਕਤ ਕਰਨਗੇ।

ਖੇਡਾਂ ਪ੍ਰਤੀ ਉਤਸ਼ਾਹ, ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੀ ਖੇਡ ਭਾਵਨਾ ਦੇ ਜਸ਼ਨ ਵਜੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਸ ਮਹੱਤਵਪੂਰਨ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ, ਜਦਕਿ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲਾਜਵੰਤੀ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਉਨ੍ਹਾਂ ਨੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਸਮਾਰੋਹ ਹੁਸ਼ਿਆਰਪੁਰ ਲਈ ਇੱਕ ਮਹੱਤਵਪੂਰਨ ਸਮਾਗਮ ਹੈ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਸਮਾਗਮ ਨਾਲ ਸਬੰਧਤ ਹਰੇਕ ਪ੍ਰਬੰਧ ਨੂੰ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਅਸੁਵਿਧਾ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਾਸ ਤੌਰ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੇ ਸੁਚਾਰੂ ਪ੍ਰਬੰਧਨ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਦੀ ਤਾਇਨਾਤੀ, ਸੱਭਿਆਚਾਰਕ ਪ੍ਰੋਗਰਾਮਾਂ ਦੇ ਪ੍ਰਬੰਧ ਅਤੇ ਸਟੇਡੀਅਮ ਵਿੱਚ ਆਉਣ-ਜਾਣ ਲਈ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੀ ਸਹੂਲਤ ਨੂੰ ਸਮਾਗਮ ਦੀਆਂ ਤਿਆਰੀਆਂ ਦਾ ਅਹਿਮ ਹਿੱਸਾ ਦੱਸਦਿਆਂ ਸਾਰੇ ਵਿਭਾਗਾਂ ਨੂੰ ਆਪਣੀਆਂ ਨਿਰਧਾਰਤ ਜ਼ਿੰਮੇਵਾਰੀਆਂ ਗੰਭੀਰਤਾ ਨਾਲ ਨਿਭਾਉਣ ਅਤੇ ਕਿਸੇ ਵੀ ਪੱਧਰ ’ਤੇ ਤਾਲਮੇਲ ਦੀ ਕਮੀ ਨਾ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਸਾਰੇ ਇੰਤਜ਼ਾਮ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਏਡੀਸੀ (ਜ) ਮੇਜਰ ਡਾ. ਸੁਮਿਤ ਮੁੱਧ, ਏਡੀਸੀ (ਵਿਕਾਸ) ਅਮਰਜੀਤ ਬੈਂਸ, ਐਸ.ਪੀ. ਸੰਦੀਪ ਸਿੰਘ, ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
📲Get App