🔥 TRENDING સુરત નવી સિવિલ મેડિકલ કોલેજમાં વધુ એક... બનાસકાંઠા પોલીસ દ્વારા શ્રદ્ધાળુઓની સુ... સુરતમાં જર્જરિત એપાર્ટમેન્ટનો સ્લેબ તૂ... ભરૂચની પંડવાઇ સુગર ફેક્ટરીને રાષ્ટ્રીય... ભાદરવી પૂનમ મેળામાં વિખૂટા પડેલાં બાળક... Chief Secretary Reviews Roll‑out of Ne...
24 Sep 2026
ગુજરાતી मराठी ਪੰਜਾਬੀ বাংলা
ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਹਰੀਪੁਰ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ
Local

ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਹਰੀਪੁਰ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ

✍️ Reporter: Sandeep Kumar Joshi 🗓 24 Sep 2026, 07:00 PM 👁 14
Share: 💬 WhatsApp 📘 Facebook 𝕏 Post

ਰੂਪਨਗਰ ਦੇ ਪਿੰਡ ਹਰੀਪੁਰ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।

ਨੂਰਪੁਰ ਬੇਦੀ: ਹਲਕਾ ਰੂਪਨਗਰ ਦੇ ਪਿੰਡ ਹਰੀਪੁਰ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇੱਕ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਪਿੰਡ ਵਾਸੀਆਂ ਵੱਲੋਂ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਹਰੀਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਉਪਲਬਧ ਸਰੋਤਾਂ ਅਨੁਸਾਰ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾਣਗੇ। ਪਿੰਡ ਵਾਸੀਆਂ ਨੇ ਵਿਧਾਇਕ ਵੱਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੇਣ ’ਤੇ ਧੰਨਵਾਦ ਕੀਤਾ ਅਤੇ ਪਿੰਡ ਨਾਲ ਸਬੰਧਤ ਹੋਰ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ।

ਵਿਧਾਇਕ ਨੇ ਲੋਕ ਮਿਲਣੀਆਂ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਇਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਅੱਗੇ ਵਧਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਸਮਤੀ ਮੈਂਬਰ ਅੰਜਨਾ ਰਾਣੀ, ਲੰਬੜਦਾਰ ਜੀਵਨ ਕੁਮਾਰ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਸਰਪੰਚ ਸਤੀਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾਕਟਰ ਮਦਨ ਲਾਲ, ਚੇਅਰਮੈਨ ਰਾਜਪੂਤ ਵੈਲਫੇਅਰ ਬੋਰਡ ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ, ਲੰਬਰਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
📲Get App