Local
ਪਿੰਡ ਭਨੂੰਹਾ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ, ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ
ਹਲਕਾ ਰੂਪਨਗਰ ਦੇ ਪਿੰਡ ਭਨੂੰਹਾ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ।
ਹਲਕਾ ਰੂਪਨਗਰ ਦੇ ਪਿੰਡ ਭਨੂੰਹਾ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇੱਕ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਪਿੰਡ ਭਨੂੰਹਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਪਿੰਡ ਵਾਸੀਆਂ ਵੱਲੋਂ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਭਨੂੰਹਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਉਪਲਬਧ ਸਰੋਤਾਂ ਅਨੁਸਾਰ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾਣਗੇ।
ਵਿਧਾਇਕ ਚੱਢਾ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਅੱਗੇ ਵਧਾਇਆ ਜਾ ਸਕੇ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਵੱਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੇਣ ’ਤੇ ਧੰਨਵਾਦ ਕੀਤਾ ਅਤੇ ਪਿੰਡ ਨਾਲ ਸਬੰਧਤ ਹੋਰ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਜਿਲਾ ਵਾਇਸ ਚੇਅਰਮੈਨ ਦੇਸਰਾਜ ਸੈਣੀ, ਜਸਵਿੰਦਰ ਭਨੂਹਾ, ਲੰਬੜਦਾਰ ਜੀਵਨ, ਮਨਜੀਤ ਸਿੰਘ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਸਰਪੰਚ ਸਤੀਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾਕਟਰ ਮਦਨ ਲਾਲ, ਚੇਅਰਮੈਨ ਰਾਜਪੂਤ ਵੈਲਫੇਅਰ ਬੋਰਡ ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ, ਲੰਬਰਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।