Local
ਨੂਰਪੁਰ ਬੇਦੀ: ਵਿਧਾਇਕ ਚੱਢਾ ਵੱਲੋਂ ਪਿੰਡ ਰੈਸੜਾ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ
Watch on:
▶️ YouTube
ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਰੈਸੜਾ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ।
ਨੂਰਪੁਰ ਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਰੈਸੜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਪਿੰਡ ਵਾਸੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸਮੱਸਿਆਵਾਂ ਨੂੰ ਵਿਧਾਇਕ ਨੇ ਗੰਭੀਰਤਾ ਨਾਲ ਲਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਚੱਢਾ ਨੇ ਪਿੰਡ ਰੈਸੜਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਵਿਧਾਇਕ ਵੱਲੋਂ ਗ੍ਰਾਂਟ ਦੇਣ 'ਤੇ ਧੰਨਵਾਦ ਕੀਤਾ ਅਤੇ ਪਿੰਡ ਨਾਲ ਸਬੰਧਤ ਹੋਰ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ।
ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਹਰ ਸਮੱਸਿਆ ਦਾ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ 'ਤੇ ਪਿੰਡਾਂ ਦੇ ਵਿਕਾਸ ਵੱਲ ਧਿਆਨ ਨਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਿੰਡਾਂ ਦੇ ਲੰਬਿਤ ਕੰਮਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਗੱਲ ਕਹੀ ਤਾਂ ਜੋ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਅੱਗੇ ਵਧਾਇਆ ਜਾ ਸਕੇ।
ਇਸ ਮੌਕੇ ਜਰਨੈਲ ਲਾਲੀ, ਦੇਸ ਰਾਜ ਸੈਣੀ, ਗੁਰਮੀਤ ਸਿੰਘ, ਬਹਾਦਰ ਸਿੰਘ ਸ਼ੌਂਕੀ, ਕੇਸਰ ਗੋਚਰ, ਸਰਪੰਚ ਸੁਰਜੀਤ ਸਿੰਘ ਗੋਚਰ, ਪਰਮਜੀਤ ਸਿੰਘ, ਸਤਨਾਮ ਨਾਗਰਾ, ਅੰਜਨਾ ਰਾਣੀ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾਕਟਰ ਮਦਨ ਲਾਲ, ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ, ਲੰਬਰਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ, ਚੌਧਰੀ ਪ੍ਰੇਮ ਚੰਦ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।