🔥 TRENDING ઘોઘંબા તાલુકાની શાળાઓમાં સફાઈનો અભાવ:... వయోవృద్ధుల హక్కులకు చట్టంలో రక్షణ: ఆది... टिब्बी पुलिस ने नाकाबंदी के दौरान 50 ल... झारखंड एकेडमिक काउंसिल (JAC) ने जारी क... અમરેલીના કેરિચાડ અને કુંકાવાવ તાલુકાના... Children in Balaghat's Remote Tribal A...
01 Oct 2026•
ગુજરાતી मराठी ਪੰਜਾਬੀ বাংলা
ਪਿੰਡ ਚੌਂਤਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਜਾਰੀ
Local

ਪਿੰਡ ਚੌਂਤਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਜਾਰੀ

✍️ Reporter: Sandeep Kumar Joshi 🗓 01 Oct 2026, 05:10 PM 👁 8
Share: 💬 WhatsApp 📘 Facebook 𝕏 Post

ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚੌਂਤਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਹ ਗ੍ਰਾਂਟ ਲੋਕ ਮਿਲਣੀ ਦੌਰਾਨ ਪਿੰਡ ਦੀ ਪੰਚਾਇਤ ਨੂੰ ਸੌਂਪੀ ਗਈ।

ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੌਂਤਾ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਗ੍ਰਾਂਟ ਲੋਕ ਮਿਲਣੀ ਦੌਰਾਨ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਰਾਹੀਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ ਰਾਜ ਸੈਣੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਮਿਲਣ ਵਾਲੀਆਂ ਗ੍ਰਾਂਟਾਂ ਨਾਲ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਵੀ ਹੋਰ ਰਫ਼ਤਾਰ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਾਂਟ ਦੀ ਇਹ ਰਾਸ਼ੀ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਵਿਕਾਸ ਕਾਰਜਾਂ 'ਤੇ ਖਰਚ ਕੀਤੀ ਜਾਵੇਗੀ।

ਇਸ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵੀ ਸੁਣਿਆ। ਪਿੰਡ ਵਾਸੀਆਂ ਵੱਲੋਂ ਪਿੰਡ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਗਏ। ਵਿਧਾਇਕ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਯੋਗ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਦਾਰਾ ਸਿੰਘ ਟਰੇਡ ਵਿੰਗ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਸਾਹਿਬ ਸਿੰਘ ਚੌਂਤਾ, ਕਮਲ ਚੌਂਤਾ, ਸਰਪੰਚ ਕਮਲ ਸਿੰਘ, ਜਰਨੈਲ ਸਿੰਘ, ਪ੍ਰਦੀਪ ਸਿੰਘ, ਗਿਆਨ ਚੰਦ, ਰਾਮ ਦਿਆਲ ਅਤੇ ਰਾਜਕੁਮਾਰ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।
📲Get App