🔥 TRENDING સાવરકુંડલા-રાજુલા હાઈવે પર LPG ટેન્કર... ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡ... CJP Team Attacked in Rajasthan, Ashuto... राष्ट्रीय राजधानी क्षेत्र परिवहन निगम... MS Dhoni Hints at Continuing IPL Journ... Resort Walls Collapse in Tamil Nadu's...
25 Oct 2026•
ગુજરાતી मराठी ਪੰਜਾਬੀ বাংলা
Automobile

! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

✍️ Reporter: Shamsher Singh 🗓 25 Oct 2026, 07:50 PM 👁 16
Share: 💬 WhatsApp 📘 Facebook 𝕏 Post

! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
‎Sunday, Oct 25, 2026।
‎ਗੋਰਾਇਆ (need24)-ਗੋਰਾਇਆ ਦੇ ਪਿੰਡ ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।
‎
‎ਮ੍ਰਿਤਕ ਦੀ ਪਛਾਣ ਨਵੀ ਪੁੱਤਰ ਦੁਨੀ ਚੰਦ ਵਾਸੀ ਪਿੰਡ ਲੱਲੀਆਂ ਥਾਣਾ ਗੋਰਾਇਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮੌਕੇ ’ਤੇ ਮੌਜੂਦ ਰਾਹਗੀਰਾਂ ਮੁਤਾਬਕ ਟਰੈਕਟਰ ਦੀ ਇਕ ਹੀ ਲਾਈਟ ਚੱਲ ਰਹੀ ਸੀ ਅਤੇ ਟਰੈਕਟਰ ਕਥਿਤ ਤੌਰ ’ਤੇ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੱਸਿਆ ਗਿਆ ਹੈ ਕਿ ਹਾਦਸੇ ਦੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ ਕੈਦ ਹੋਈ ਹੈ।
‎ਘਟਨਾ ਦੀ ਸੂਚਨਾ ਮਿਲਣ 'ਤੇ ਧੁਲੇਤਾ ਪੁਲਸ ਚੌਕੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।ਇਸ ਸਬੰਧੀ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
📲Get App