🔥 TRENDING आतंकवादी ધાનેરા રોહિત સમાજનું સ્નેહ મિલન સમારોહ Janta party ki reli सितापुर में सड़क दुर्घटना में दो लोगों... गेवराई एसटी आगारात आरक्षण केंद्राचे का... आगर मालवा के नलखेड़ा में मां बगलामुखी...
18 Nov 2026•
ગુજરાતી मराठी ਪੰਜਾਬੀ বাংলা

*ਜੱਸੀ ਬਾਗ ਵਾਲੀ ਦਾ ਕਿਸਾਨ 50 ਏਕੜ ਵਿੱਚ ਬਿਨਾਂ ਅੱਗ ਲਗਾਏ ਸੰਭਾਲ ਰਿਹਾ ਹੈ ਝੋਨੇ ਦੀ ਪਰਾਲੀ*

✍️ Reporter: Jiwan kumar 🗓 18 Nov 2026, 05:38 PM 👁 24
Share: 💬 WhatsApp 📘 Facebook 𝕏 Post

ਜੱਸੀ ਬਾਗ ਵਾਲੀ ਦੇ ਕਿਸਾਨ ਗੁਰਤੇਜ ਸਿੰਘ ਨੇ 50 ਏਕੜ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨੇ ਉਨ੍ਹਾਂ ਦੇ ਖੇਤਾਂ ਦਾ ਦੌਰਾ ਕਰਕੇ ਇਸ ਤਕਨੀਕ ਦੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਗੁਰਤੇਜ ਸਿੰਘ ਨੇ 28 ਏਕੜ ਵਿੱਚ ਮਲਚਰ ਤੇ ਹੈਪੀ ਸੀਡਰ ਅਤੇ 22 ਏਕੜ ਵਿੱਚ ਸੁਪਰ ਸੀਡਰ ਨਾਲ ਕੀਤੀ ਕਣਕ ਦੀ ਬਿਜਾਈ; ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਖੇਤਾਂ ਦਾ ਕੀਤਾ ਦੌਰਾ

ਬਠਿੰਡਾ, 18 ਨਵੰਬਰ (ਜੀਵਨ ਬਾਂਸਲ): ਜ਼ਿਲ੍ਹਾ ਬਠਿੰਡਾ ਦੇ ਪਿੰਡ ਜੱਸੀ ਬਾਗ ਵਾਲੀ ਦੇ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ ਪੁੱਤਰ ਬਲਵੰਤ ਸਿੰਘ ਨੇ ਵਾਤਾਵਰਨ ਦੀ ਸੰਭਾਲ ਅਤੇ ਖੇਤੀ ਦੀ ਲਾਗਤ ਘਟਾਉਣ ਦੀ ਦਿਸ਼ਾ ਵਿੱਚ ਮਿਸਾਲ ਪੇਸ਼ ਕਰਦਿਆਂ ਆਪਣੇ ਲਗਭਗ 50 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਬਠਿੰਡਾ ਵੱਲੋਂ ਕਿਸਾਨ ਦੇ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਪ੍ਰਦਰਸ਼ਨੀ ਲਗਾਈ ਗਈ ਅਤੇ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਕਿਸਾਨ ਗੁਰਤੇਜ ਸਿੰਘ ਲੰਮੇ ਸਮੇਂ ਤੋਂ ਕੇ.ਵੀ.ਕੇ. ਬਠਿੰਡਾ ਨਾਲ ਜੁੜੇ ਹੋਏ ਹਨ ਅਤੇ ਕੇਂਦਰ ਦੇ ਖੇਤੀ ਮਾਹਿਰਾਂ ਦੀ ਸਲਾਹ ਤੇ ਪ੍ਰੇਰਨਾ ਨਾਲ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾ ਰਹੇ ਹਨ। ਉਹ ਲੋੜ ਅਨੁਸਾਰ ਕੇ.ਵੀ.ਕੇ. ਤੋਂ ਮਸ਼ੀਨਰੀ ਕਿਰਾਏ ’ਤੇ ਲੈ ਕੇ ਪਰਾਲੀ ਦੀ ਸਾਂਭ-ਸੰਭਾਲ ਖੇਤਾਂ ਵਿੱਚ ਹੀ ਕਰਦੇ ਹਨ।
ਇਸ ਮੌਕੇ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਨੇ ਲਗਭਗ 28 ਏਕੜ ਰਕਬੇ ਵਿੱਚ ਮਲਚਰ ਚਲਾਉਣ ਤੋਂ ਬਾਅਦ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੈ। ਇਸੇ ਤਰ੍ਹਾਂ ਬਾਕੀ 22 ਏਕੜ ਵਿੱਚ ਤਵੀਆਂ ਨਾਲ ਵਹਾਈ ਕਰਨ ਤੋਂ ਬਾਅਦ ਸੁਪਰ ਸੀਡਰ ਰਾਹੀਂ ਕਣਕ ਬੀਜੀ ਗਈ ਹੈ।
ਗੁਰਤੇਜ ਸਿੰਘ ਅਨੁਸਾਰ ਮਲਚਿੰਗ ਵਿਧੀ ਰਾਹੀਂ ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਘੱਟ ਰਹਿੰਦੀ ਹੈ ਅਤੇ ਖੇਤ ਵਿੱਚ ਪਾਣੀ ਦਾ ਪ੍ਰਬੰਧਨ ਵੀ ਬਿਹਤਰ ਢੰਗ ਨਾਲ ਕੀਤਾ ਜਾ ਸਕਦਾ ਹੈ। ਇਸ ਤਕਨੀਕ ਨਾਲ ਪਰਾਲੀ ਖੇਤ ਵਿੱਚ ਹੀ ਗਲ-ਸੜ ਕੇ ਮਿੱਟੀ ਵਿੱਚ ਮਿਲ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਹੋਣ ਅਤੇ ਖਾਦਾਂ ਦੀ ਘੱਟ ਵਰਤੋਂ ਨਾਲ ਖੇਤੀ ਦੀ ਲਾਗਤ ਵੀ ਘਟਦੀ ਹੈ।
ਇਸ ਮੌਕੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਅਤੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪੀ.ਐਫ.ਈ.), ਨੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਅਤੇ ਉਨ੍ਹਾਂ ਦੇ ਵਿਗਿਆਨਕ ਪੱਖਾਂ ਬਾਰੇ ਜਾਣਕਾਰੀ ਦਿੱਤੀ। ਮਾਹਿਰਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀu ਬਜਾਏ ਖੇਤਾਂ ਵਿੱਚ ਹੀ ਸੰਭਾਲਣਾ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਟਿਕਾਊ ਖੇਤੀਬਾੜੀ ਲਈ ਬੇਹੱਦ ਜ਼ਰੂਰੀ ਹੈ।
ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨਾਂ ਨੂੰ ਲੋੜ ਅਨੁਸਾਰ ਖੇਤੀ ਮਸ਼ੀਨਰੀ ਕਿਰਾਏ ’ਤੇ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਵੱਲੋਂ ਆਧੁਨਿਕ ਤਕਨੀਕਾਂ ਅਪਣਾਉਣਾ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ।
📲Get App