🔥 TRENDING লেক কালীবাড়িতে জগদ্ধাত্রী পুজোতে উপস্থ... Producer Bandla Ganesh Sentenced to On... Andhra Pradesh Unveils Semiconductor P... Cyclone Akwan Intensifies, Red Alerts... तेज रफ्तार से आ रही बाकी ने मारी टक्क... Gujarat CM Launches Three-Day Tribal O...
18 Nov 2026•
ગુજરાતી मराठी ਪੰਜਾਬੀ বাংলা
Automobile

ਦਰਦਨਾਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ''ਚ ਡਿੱਗੀ ਕਾਰ, 6 ਨੌਜਵਾਨਾਂ ਦੀ ਮੌਤ

✍️ Reporter: Shamsher Singh 🗓 18 Nov 2026, 08:15 PM 👁 18
Share: 💬 WhatsApp 📘 Facebook 𝕏 Post

ਦਰਦਨਾਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ''ਚ ਡਿੱਗੀ ਕਾਰ, 6 ਨੌਜਵਾਨਾਂ ਦੀ ਮੌਤ

ਦਰਦਨਾਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ''ਚ ਡਿੱਗੀ ਕਾਰ, 6 ਨੌਜਵਾਨਾਂ ਦੀ ਮੌਤ
‎Wednesday, Nov 18, 2026 - 07:56 PM।
‎ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਜੋਗਿੰਦਰਨਗਰ ਸਬ-ਡਿਵੀਜ਼ਨ ਦੇ ਲੜਭੜੋਲ ਇਲਾਕੇ ਵਿੱਚ ਉਸ ਸਮੇਂ ਵਾਪਰਿਆ, ਜਦੋਂ ਨੌਜਵਾਨਾਂ ਦੀ ਕਾਰ ਬੇਕਾਬੂ ਹੋ ਕੇ ਕਰੀਬ 500 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।
‎
‎ਤਹਿਸੀਲਦਾਰ ਮੁਕੁਲ ਸ਼ਰਮਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਰੇ ਨੌਜਵਾਨਾਂ ਦੀ ਉਮਰ 16 ਤੋਂ 22 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਸਾਰੇ ਨੌਜਵਾਨ ਕਿਸੇ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਕਿ ਰਸਤੇ ਵਿੱਚ ਇਹ ਭਾਣਾ ਵਰਤ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਮੰਗਲਵਾਰ ਤੋਂ ਹੀ ਲਾਪਤਾ ਸਨ ਅਤੇ ਪਰਿਵਾਰਕ ਮੈਂਬਰਾਂ ਦਾ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਪਾ ਰਿਹਾ ਸੀ।
‎
‎ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਇਕੱਠੇ 6 ਨੌਜਵਾਨਾਂ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
📲Get App