🔥 ट्रेंडिंग ભારતમાં સ્માર્ટફોનની કિંમતમાં વધારો, ખ... ओडिशा ने शहीद बाजी रूट के जन्मदिन पर क... ಕೆ. ಬೇವಿನಹಳ್ಳಿಯಲ್ಲಿ ಡಾ. ನಾಲ್ವಡಿ ಶಾಂತಲಿ... મહેસાણામાં પેરોલ જમ્પ થયેલ કાચા કામના... દોસ્તાર પાસેથી ઉધાર લીધી કારમાં દુર્ઘટ... ओडिशा पर्यटन बोर्ड ने 7वें OTB 2026 मे...
05 अक्टू. 2026•
ગુજરાતી मराठी ਪੰਜਾਬੀ বাংলা
ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼
स्थानीय

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

✍️ रिपोर्टर: Jiwan kumar 🗓 05 अक्टू. 2026, 06:57 PM 👁 16
शेयर करें: 💬 WhatsApp 📘 Facebook 𝕏 Post

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। ਬਠਿੰਡਾ ਵਿਖੇ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਹੋਈ ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਗਊਧਨ ਦੀ ਡਾਕਟਰੀ ਸਹਾਇਤਾ ਲਈ 2.5 ਕਰੋੜ ਰੁਪਏ ਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾਣਗੀਆਂ।

ਬਠਿੰਡਾ, 5 ਅਕਤੂਬਰ (ਜੀਵਨ ਬਾਂਸਲ): ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸੰਭਾਲ ਲਈ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। ਉਹ ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ਵਿਖੇ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਬੈਠਕ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਬਠਿੰਡਾ ਜ਼ਿਲ੍ਹੇ ਦੀਆਂ 35 ਗਊਸ਼ਾਲਾਵਾਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵੀ ਵੰਡੇ ਗਏ। ਕੀਮਤੀ ਭਗਤ ਨੇ ਦੱਸਿਆ ਕਿ ਗਊਸ਼ਾਲਾਵਾਂ ਵਿੱਚ ਰਹਿੰਦੇ ਪਸ਼ੂਆਂ ਦੀ ਸਿਹਤ ਅਤੇ ਖੁਰਾਕ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲਗਭਗ 2.5 ਕਰੋੜ ਰੁਪਏ ਦੀਆਂ ਦਵਾਈਆਂ ਮੁਫ਼ਤ ਵੰਡਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੂੰ ਆਪਣੇ-ਆਪਣੇ ਅਧੀਨ ਖੇਤਰਾਂ ਦੀ ਹਰ ਗਊਸ਼ਾਲਾ ਦਾ ਘੱਟੋ-ਘੱਟ ਹਫ਼ਤੇ ਵਿੱਚ ਇੱਕ ਵਾਰ ਦੌਰਾ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਪਸ਼ੂਆਂ ਦੀ ਸਿਹਤ ਸਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਪਤਾ ਲੱਗ ਸਕੇ ਅਤੇ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

ਗਊਧਨ ਦੀ ਸੰਭਾਲ ਅਤੇ ਢੋਆ-ਢੁਆਈ ਨੂੰ ਸੁਚਾਰੂ ਬਣਾਉਣ ਲਈ ਸੂਬੇ ਦੀਆਂ 518 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ‘ਕਾਓ ਲਿਫਟਰ’ ਮੁਹੱਈਆ ਕਰਵਾਏ ਗਏ ਹਨ। ਇਹ ਮਸ਼ੀਨਾਂ ਖ਼ਾਸ ਤੌਰ ’ਤੇ ਫੱਟੜ, ਕਮਜ਼ੋਰ ਜਾਂ ਚੱਲਣ ਤੋਂ ਅਸਮਰੱਥ ਪਸ਼ੂਆਂ ਨੂੰ ਚੁੱਕਣ ਅਤੇ ਲਿਜਾਣ ਵਿੱਚ ਸਹਾਇਕ ਹੋਣਗੀਆਂ।

ਕੀਮਤੀ ਭਗਤ ਅਨੁਸਾਰ ਗਊਧਨ ਦੀ ਖੁਰਾਕ ਲਈ ਪ੍ਰਤੀ ਪਸ਼ੂ ਪ੍ਰਤੀ ਦਿਨ 61 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ਹਿਰੀ ਵਿਕਾਸ ਵਿਭਾਗ ਦੇ ਹੁਕਮ ਲਾਗੂ ਹੋ ਚੁੱਕੇ ਹਨ, ਜਦਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਵੀ ਨੋਟੀਫਿਕੇਸ਼ਨ ਜਲਦ ਜਾਰੀ ਕੀਤੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਸਿਰਫ਼ ਦੁੱਧ ਦੇਣ ਵਾਲੇ ਪਸ਼ੂਆਂ ਦੀ ਹੀ ਨਹੀਂ, ਸਗੋਂ ਫੱਟੜ, ਅਪੰਗ ਅਤੇ ਹੋਰ ਬੇਸਹਾਰਾ ਗਊਧਨ ਦੀ ਵੀ ਦੇਖਭਾਲ ਕੀਤੀ ਜਾਂਦੀ ਹੈ। ਇਸ ਲਈ ਗਊ ਸੇਵਾ ਕਮਿਸ਼ਨ ਵੱਲੋਂ ਗਊਸ਼ਾਲਾਵਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਗਊਧਨ ਦੀ ਸੰਭਾਲ ਨਾਲ ਜੁੜੇ ਮਾਮਲਿਆਂ ’ਤੇ ਕੰਮ ਕੀਤਾ ਜਾ ਰਿਹਾ ਹੈ।

ਬਠਿੰਡਾ ਵਿਖੇ ਹੋਈ ਬੈਠਕ ਦੌਰਾਨ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਲੋੜਾਂ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਕਾਰੀ ਵਿਭਾਗਾਂ ਅਤੇ ਗਊਸ਼ਾਲਾ ਪ੍ਰਬੰਧਕਾਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਗਊਧਨ ਦੀ ਸੰਭਾਲ ਨੂੰ ਹੋਰ ਸੁਚਾਰੂ ਬਣਾਉਣ ’ਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ ਕੰਚਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਿਜੈ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਨੀਲ ਮਹਿਤਾ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
📲Get App