🔥 TRENDING सड़क पर तेज रफ्तार ट्रक, बाल-बाल बचे... सिंचाई हुई आसान આંગણવાડી તેડાગર અને કાર્યકરની ભરતી: ગુ... Minor molested in Bihar after being se... Opposition Parties Call for Re‑polls i... Bihar STET 2026 Dummy Admit Card Relea...
24 Sep 2026
ગુજરાતી मराठी ਪੰਜਾਬੀ বাংলা
ਮੁੱਖ ਮੰਤਰੀ ਸਿਹਤ ਯੋਜਨਾ: 54 ਲੱਖ ਤੋਂ ਵੱਧ ਪਰਿਵਾਰਾਂ ਨੂੰ 1300 ਕਰੋੜ ਤੋਂ ਵੱਧ ਦਾ ਮੁਫ਼ਤ ਇਲਾਜ
Sarkari Yojana

ਮੁੱਖ ਮੰਤਰੀ ਸਿਹਤ ਯੋਜਨਾ: 54 ਲੱਖ ਤੋਂ ਵੱਧ ਪਰਿਵਾਰਾਂ ਨੂੰ 1300 ਕਰੋੜ ਤੋਂ ਵੱਧ ਦਾ ਮੁਫ਼ਤ ਇਲਾਜ

✍️ Reporter: Sandeep Kumar Joshi 🗓 24 Sep 2026, 09:08 AM 👁 7
Share: 💬 WhatsApp 📘 Facebook 𝕏 Post

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ 54 ਲੱਖ ਤੋਂ ਵੱਧ ਪਰਿਵਾਰਾਂ ਨੂੰ 1300 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਮਿਲ ਚੁੱਕਾ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਇਸ ਯੋਜਨਾ ਰਾਹੀਂ ਲੋਕਾਂ ਨੂੰ ਮਹਿੰਗੇ ਇਲਾਜ ਦੇ ਖਰਚੇ ਤੋਂ ਰਾਹਤ ਮਿਲ ਰਹੀ ਹੈ।

ਵਿਧਾਇਕ ਚੱਢਾ ਨੇ ਦੱਸਿਆ ਕਿ ਹੁਣ ਤੱਕ 54 ਲੱਖ ਤੋਂ ਵੱਧ ਪਰਿਵਾਰ ਇਸ ਯੋਜਨਾ ਤਹਿਤ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਪਰਿਵਾਰਾਂ ਨੂੰ 1300 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਹਤ ਨਾਲ ਸਬੰਧਤ ਕਿਸੇ ਗੰਭੀਰ ਬਿਮਾਰੀ ਜਾਂ ਇਲਾਜ ਦਾ ਖਰਚਾ ਕਈ ਵਾਰ ਆਮ ਪਰਿਵਾਰ ਦੀ ਆਰਥਿਕ ਸਮਰੱਥਾ ਤੋਂ ਬਾਹਰ ਹੋ ਜਾਂਦਾ ਹੈ, ਪਰ ਅਜਿਹੇ ਸਮੇਂ ਸਰਕਾਰੀ ਸਿਹਤ ਯੋਜਨਾਵਾਂ ਲੋਕਾਂ ਲਈ ਵੱਡੀ ਮਦਦ ਸਾਬਿਤ ਹੁੰਦੀਆਂ ਹਨ।

ਪੰਜਾਬ ਸਰਕਾਰ ਦੀ ਸੋਚ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਜਾਂ ਲੋੜਵੰਦ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਆਪਣੀ ਜ਼ਮੀਨ, ਘਰ ਜਾਂ ਹੋਰ ਜਾਇਦਾਦ ਵੇਚਣ ਦੀ ਲੋੜ ਨਾ ਪਵੇ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਅਹਿਮ ਭੂਮਿਕਾ ਨਿਭਾ ਰਹੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਨਾਲ ਜੋੜਨ ਅਤੇ ਇਲਾਜ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਵਿਧਾਇਕ ਚੱਢਾ ਨੇ ਕਿਹਾ ਕਿ ਇਹ ਯੋਜਨਾ ਇਸ ਗੱਲ ਦੀ ਵੱਡੀ ਮਿਸਾਲ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰੀ ਯੋਜਨਾਵਾਂ ਦਾ ਅਸਲ ਮਕਸਦ ਉਸ ਸਮੇਂ ਪੂਰਾ ਹੁੰਦਾ ਹੈ ਜਦੋਂ ਉਨ੍ਹਾਂ ਦਾ ਲਾਭ ਸਮਾਜ ਦੇ ਲੋੜਵੰਦ ਵਰਗ ਤੱਕ ਪਹੁੰਚੇ।

ਉਨ੍ਹਾਂ ਕਿਹਾ ਕਿ ਸਿਹਤ ਹਰ ਵਿਅਕਤੀ ਦੀ ਮੁੱਢਲੀ ਲੋੜ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਸਿਰਫ਼ ਆਰਥਿਕ ਮਜਬੂਰੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਲਾਭ ਲੈਣ। ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਨੂੰ ਤਰਜੀਹ ਦਿੰਦਿਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ।
📲Get App