राजनीति
ਸ਼੍ਰੋਮਣੀ ਅਕਾਲੀ ਦਲ 6 ਅਕਤੂਬਰ ਤੋਂ ਸ਼ੁਰੂ ਕਰੇਗਾ ਡੋਰ-ਟੂ-ਡੋਰ ਪ੍ਰੋਗਰਾਮ
ਸ਼੍ਰੋਮਣੀ ਅਕਾਲੀ ਦਲ 6 ਅਕਤੂਬਰ ਤੋਂ ਪੰਜਾਬ ਭਰ ਵਿੱਚ ਡੋਰ-ਟੂ-ਡੋਰ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਤਹਿਤ ਪਾਰਟੀ ਵਰਕਰ ਘਰ-ਘਰ ਜਾ ਕੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣਗੇ ਅਤੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨਗੇ।
ਸ਼੍ਰੋਮਣੀ ਅਕਾਲੀ ਦਲ 6 ਅਕਤੂਬਰ ਤੋਂ ਪੰਜਾਬ ਦੇ ਸਾਰੇ 117 ਹਲਕਿਆਂ ਵਿੱਚ ਇੱਕ ਵਿਸ਼ੇਸ਼ ਡੋਰ-ਟੂ-ਡੋਰ ਪ੍ਰੋਗਰਾਮ ਸ਼ੁਰੂ ਕਰੇਗਾ। ਇਸ ਮੁਹਿੰਮ ਤਹਿਤ ਪਾਰਟੀ ਦੇ ਵਰਕਰ ਅਤੇ ਆਗੂ ਸ਼ਹਿਰਾਂ ਦੇ ਹਰ ਵਾਰਡ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ। ਰੋਪੜ ਹਲਕੇ ਵਿੱਚ ਵੀ ਇਸ ਮੁਹਿੰਮ ਨੂੰ ਸ਼ੁਰੂ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਇਹ ਮੁਹਿੰਮ 25 ਅਕਤੂਬਰ ਤੱਕ ਜਾਰੀ ਰਹੇਗੀ।
ਸਾਬਕਾ ਕੈਬਨਿਟ ਮੰਤਰੀ ਅਤੇ ਰੋਪੜ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਵੀ ਪੇਸ਼ ਕੀਤਾ ਜਾਵੇਗਾ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਉਹ ਖੁਦ ਰੋਪੜ ਸ਼ਹਿਰ ਦੇ ਆਗੂਆਂ ਨਾਲ ਮਿਲ ਕੇ 15 ਨੰਬਰ ਵਾਰਡ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੁਹਿੰਮ ਰਾਹੀਂ ਪਾਰਟੀ ਪੰਜਾਬ ਦੇ ਨੌਜਵਾਨਾਂ, ਵਪਾਰੀਆਂ, ਕਿਸਾਨਾਂ, ਉਦਯੋਗਪਤੀਆਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਸਲਾਹ-ਮਸ਼ਵਰਾ ਕਰਕੇ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰੇਗੀ।
ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਮੱਕੜ, ਸੁਖਇੰਦਰ ਪਾਲ ਸਿੰਘ ਬੋਬੀ ਬੋਲਾ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੁਲਬੀਰ ਸਿੰਘ ਅਸਮਾਨਪੁਰ, ਗੁਰਦੀਪ ਸਿੰਘ ਬਟਾਰਲਾ, ਸਵਰਨ ਸਿੰਘ ਬੋਬੀ ਬਹਾਦਰਪੁਰ, ਚੌਧਰੀ ਵੇਦ ਪ੍ਰਕਾਸ਼, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ, ਕ੍ਰਿਸ਼ਚਨ ਵਿੰਗ ਦੇ ਪ੍ਰਧਾਨ ਸੁਨੀਲ ਕੁਮਾਰ ਪੌਲ, ਯੂਥ ਆਗੂ ਕੁਨਾਲ ਵਸ਼ਿਸ਼ਟ, ਗਗਨਦੀਪ ਸਿੰਘ, ਪ੍ਰੀਤਇੰਦਰ ਸਿੰਘ ਮਾਨ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਬਲਵਿੰਦਰ ਕੌਰ ਰੋਪੜ, ਅਮਨਦੀਪ ਦੀਪ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਭੁੱਟੋ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।