🔥 TRENDING शाहजहांपुर में युवा विद्यार्थियों ने प... ૩૦-૩૫ વર્ષના શાસન બાદ હવે આદિવાસીઓ કેમ... Tripura Gramin Bank Attends Svanidhi S... हजारीबाग में अल्ट्रासाउंड जांच पर नई न... Andhra Upsets Madhya Pradesh in SMAT 2... ಬಾದಾಮಿ ನಗರದ ಬಸ್ಟ್ಯಾಂಡಿನಲ್ಲಿ ಪಿಕ್ ಪಾಕೆಟ...
20 Nov 2026•
ગુજરાતી मराठी ਪੰਜਾਬੀ বাংলা
Automobile

ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

✍️ Reporter: Shamsher Singh 🗓 20 Nov 2026, 08:50 PM 👁 15
Share: 💬 WhatsApp 📘 Facebook 𝕏 Post

ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
‎Friday, Nov 20, 2026।
‎ਹੁਸ਼ਿਆਰਪੁਰ (need24)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ ਅਤੇ ਟਰੱਕਾਂ ਦੀ ਆਵਾਜਾਈ ਲਈ ਸਮਾਂ ਨਿਰਧਾਰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। 
‎ਨਵੇਂ ਹੁਕਮਾਂ ਮੁਤਾਬਕ ਇਨ੍ਹਾਂ ਸੜਕਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਭਾਰੀ ਵਾਹਨਾਂ ਨੂੰ ਸਿਰਫ਼ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਆਵਾਜਾਈ ਦੀ ਆਗਿਆ ਹੋਵੇਗੀ, ਜਦਕਿ ਦਿਨ ਦੇ ਬਾਕੀ ਸਮੇਂ ਦੌਰਾਨ ਇਨ੍ਹਾਂ ਵਾਹਨਾਂ ਦੀ ਆਵਾਜਾਈ 'ਤੇ ਪੂਰਨ ਪਾਬੰਦੀ ਰਹੇਗੀ।
‎ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਮਾਹਿਲਪੁਰ ਰੋਡ ਅਤੇ ਨੰਗਲ-ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ ਅਤੇ ਟਰੱਕਾਂ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ, ਜਿਨ੍ਹਾਂ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਲੋਕ ਹਿੱਤਾਂ ਅਤੇ ਸੜਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਨ੍ਹਾਂ ਰੂਟਾਂ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਨਿਯਮਤ ਕਰਨ ਦੀ ਸਖ਼ਤ ਲੋੜ ਮਹਿਸੂਸ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਤਹਿਤ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਹੇਠ ਲਿਖੇ ਨਿਰਦੇਸ਼ ਦਿੱਤੇ ਗਏ ਹਨ।
‎
‎ਰੀਜਨਲ ਟਰਾਂਸਪੋਰਟ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਜਾਰੀ ਹੁਕਮਾਂ ਦੇ ਸਨਮੁੱਖ ਓਵਰਲੋਡਿੰਗ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਸਖ਼ਤ ਚੈਕਿੰਗ ਅਤੇ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਅੰਤਰ-ਰਾਜੀ ਚੈੱਕ ਪੋਸਟਾਂ 'ਤੇ ਨਿਗਰਾਨੀ: ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰ-ਰਾਜੀ ਚੈੱਕ ਪੋਸਟਾਂ 'ਤੇ 24×7 ਸਖ਼ਤ ਨਿਗਰਾਨੀ ਯਕੀਨੀ ਬਣਾਉਣਗੇ ਅਤੇ ਚੈੱਕ ਪੋਸਟਾਂ 'ਤੇ ਲੱਗੇ ਭਾਰ ਤੋਲਣ ਵਾਲੇ ਕੰਡਿਆਂ ਦੀ ਵਰਤੋਂ ਕਰਕੇ ਓਵਰਲੋਡਿਡ ਟਿੱਪਰਾਂ ਦੀ ਜਾਂਚ ਕਰਨ ਉਪਰੰਤ ਨਿਯਮਾਂ ਅਨੁਸਾਰ ਕਾਰਵਾਈ ਅਮਲ 'ਚ ਲਿਆਉਣਗੇ।
📲Get App