Crime
ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

Saturday, Nov 07, 2026।
ਚੰਡੀਗੜ੍ਹ/ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਦਾ ਪੋਸਟਮਾਰਟਮ ਚੰਡੀਗੜ੍ਹ ਪੀ. ਜੀ. ਆਈ. ਵਿਚ ਹੋ ਗਿਆ ਹੈ। ਇਸ ਉਪਰੰਤ ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਪਰਵਿੰਦਰ ਦਾ ਸਸਕਾਰ ਭਲਕੇ 8 ਨਵੰਬਰ ਦਿਨ ਐਤਵਾਰ ਨੂੰ ਦੀਵਾਲੀ ਮੌਕੇ ਹੋਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਸਵੇਰੇ 5 ਵਜੇ ਉਹ ਪਰਵਿੰਦਰ ਦੀ ਮ੍ਰਿਤਕ ਦੇਹ ਲੈ ਕੇ ਮਾਨਸਾ ਲਈ ਰਵਾਨਾ ਹੋਣਗੇ। ਇਸ ਤੋਂ ਬਾਅਦ 12 ਤੋਂ 1 ਦੇ ਦਰਮਿਆਨ ਝੋਟੇ ਦਾ ਸਸਕਾਰ ਕੀਤਾ ਜਾਵੇਗਾ।
ਭੀਮ ਸਿੰਘ ਨੇ ਕਿਹਾ ਕਿ ਪਰਵਿੰਦਰ ਦਾ ਸਸਕਾਰ ਦੀਵਾਲੀ ਵਾਲੇ ਦਿਨ ਇਸ ਲਈ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਾਸੀਆਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਮਿਲ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਇਹ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ।
ਪਰਵਿੰਦਰ ਸਿੰਘ ਝੋਟੇ ਦੇ ਸਸਕਾਰ ਦੀਆਂ ਅੰਤਿਮ ਰਸਮਾਂ ਲਈ ਪਰਿਵਾਰ ਸਮੇਤ ਐਂਟੀ ਡਰੱਗ ਟਾਸਕ ਫੋਰਸ ਅਤੇ ਐਕਸ਼ਨ ਕਮੇਟੀ ਵੱਲੋਂ ਸਭ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਆਖੀ ਗਈ ਹੈ। ਜਿਹੜੇ ਖੇਤਾਂ ਵਿਚ ਪਰਵਿੰਦਰ ਸਿੰਘ ਝੋਟੇ ਦਾ ਪਰਿਵਾਰ ਰੋਜ਼ੀ-ਰੋਟੀ ਲਈ ਖੇਤੀ ਕਰਦਾ ਹੁੰਦਾ ਸੀ, ਉਨ੍ਹਾਂ ਖੇਤਾਂ ਵਿਚ ਹੀ ਹੁਣ ਉਸ ਦਾ 8 ਨਵੰਬਰ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ। ਮਾਨਸਾ ਪੁਲਸ ਵੱਲੋਂ ਸਸਕਾਰ ਸਮੇਂ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।