🔥 TRENDING बहराइच के विधायक सुरेश्वर सिंह की मुख्... ਸੰਗਤ ਮੰਡੀ ਨੇ ਸਵੈ-ਗਣਨਾ ਮੁਹਿੰਮ ’ਚ ਮਾਰੀ ਬ... Chhattisgarh High Court Rules Mother’s... Chhattisgarh to Display Folk Heritage... YSRCP Calls for CBI Probe into Alleged... Delhi Police arrests five in Rs 55 lak...
19 Nov 2026•
ગુજરાતી मराठी ਪੰਜਾਬੀ বাংলা

ਸੰਗਤ ਮੰਡੀ ਨੇ ਸਵੈ-ਗਣਨਾ ਮੁਹਿੰਮ ’ਚ ਮਾਰੀ ਬਾਜ਼ੀ, 80 ਫ਼ੀਸਦੀ ਲੋਕਾਂ ਨੇ ਖੁਦ ਦਰਜ ਕੀਤੀ ਪਰਿਵਾਰਕ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਜਾਗਰੂਕਤਾ ਪ੍ਰੋਗਰਾਮ ’ਚ ਕੀਤੀ ਸ਼ਿਰਕਤ; ਘਰ-ਘਰ ਪਹੁੰਚ ਕੇ ਲੋਕਾਂ ਨੂੰ ਕੀਤਾ ਗਿਆ ਪ੍ਰੇਰਿਤ

✍️ Reporter: Jiwan kumar 🗓 19 Nov 2026, 09:02 PM 👁 21
Share: 💬 WhatsApp 📘 Facebook 𝕏 Post

ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਤਹਿਤ ਜ਼ਿਲ੍ਹਾ ਸੈਂਸਸ ਸੈੱਲ ਵੱਲੋਂ ਸੰਗਤ ਮੰਡੀ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਘਰ-ਘਰ ਜਾ ਕੇ ਚਲਾਈ ਜਾਗਰੂਕਤਾ ਮੁਹਿੰਮ ਦੌਰਾਨ ਸੰਗਤ ਮੰਡੀ ਦੇ ਲਗਭਗ 80 ਫ਼ੀਸਦੀ ਨਿਵਾਸੀਆਂ ਨੇ ਆਪਣੇ ਮੋਬਾਈਲ ਫੋਨਾਂ ਰਾਹੀਂ ਸਵੈ-ਗਣਨਾ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਬਠਿੰਡਾ, 19 ਨਵੰਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਸੈਂਸਸ ਸੈੱਲ ਵੱਲੋਂ ਸੰਗਤ ਮੰਡੀ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ, ਸੁਪਰਵਾਈਜ਼ਰਾਂ, ਫੀਲਡ ਟ੍ਰੇਨਰਾਂ ਅਤੇ ਮਾਸਟਰ ਟ੍ਰੇਨਰਾਂ ਦੇ ਸਹਿਯੋਗ ਨਾਲ ਪਿਛਲੇ 15 ਦਿਨਾਂ ਤੋਂ ਸੰਗਤ ਮੰਡੀ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਮੋਬਾਈਲ ਫੋਨਾਂ ਰਾਹੀਂ ਸਵੈ-ਗਣਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਸੀ। ਇਸ ਮੁਹਿੰਮ ਦੌਰਾਨ ਸੰਗਤ ਮੰਡੀ ਦੇ ਲਗਭਗ 80 ਫ਼ੀਸਦੀ ਨਿਵਾਸੀਆਂ ਵੱਲੋਂ ਖੁਦ ਸਵੈ-ਗਣਨਾ ਕੀਤੇ ਜਾਣ ਦੀ ਸ਼ਲਾਘਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਆਨਲਾਈਨ ਦਰਜ ਕਰਨ। ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਯੋਜਨਾਬੰਦੀ ਲਈ ਮਹੱਤਵਪੂਰਨ ਆਧਾਰ ਬਣਦੇ ਹਨ।
ਪ੍ਰੋਗਰਾਮ ਵਿੱਚ ਜ਼ਿਲ੍ਹਾ ਬਠਿੰਡਾ ਅਤੇ ਨਗਰ ਨਿਗਮ ਬਠਿੰਡਾ ਦੇ ਵੱਖ-ਵੱਖ ਚਾਰਜਾਂ ਨਾਲ ਸਬੰਧਤ ਗਿਣਤੀਕਾਰਾਂ, ਸੁਪਰਵਾਈਜ਼ਰਾਂ, ਫੀਲਡ ਟ੍ਰੇਨਰਾਂ ਅਤੇ ਮਾਸਟਰ ਟ੍ਰੇਨਰਾਂ ਨੇ ਭਾਗ ਲਿਆ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਾਹੁਲ ਕੁਮਾਰ, ਸ੍ਰੀ ਸੁਸ਼ੀਲ ਕੁਮਾਰ ਗੋਲਡੀ, ਉਪ ਅਰਥ ਤੇ ਅੰਕੜਾ ਸਲਾਹਕਾਰ ਚਰਨਜੀਤ ਕੌਰ, ਸਿੱਖਿਆ ਵਿਭਾਗ ਤੋਂ ਡਿਪਟੀ ਡੀ.ਈ.ਓ. ਸ੍ਰੀ ਚਮਕੌਰ ਸਿੰਘ, ਜ਼ਿਲ੍ਹਾ ਸੈਂਸਸ ਸੈੱਲ ਬਠਿੰਡਾ ਦੇ ਇੰਚਾਰਜ ਸ੍ਰੀ ਹਰਵਿੰਦਰ ਸਿੰਘ, ਮਾਸਟਰ ਟ੍ਰੇਨਰ ਮੁਕੇਸ਼ ਬਾਂਸਲ, ਫੀਲਡ ਟ੍ਰੇਨਰ ਮੋਤੀ ਰਾਮ, ਕੁਲਵੀਰ ਸਿੰਘ, ਸੁਰੇਸ਼ ਬਾਂਸਲ, ਡਾ. ਰਣਜੋਧ ਸਿੰਘ, ਲਖਵਿੰਦਰ ਸਿੰਘ ਅਤੇ ਦੀਪਕ ਗੋਨਿਆਣਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
📲Get App