🔥 TRENDING ભારતમાં સ્માર્ટફોનની કિંમતમાં વધારો, ખ... Odisha Marks Birth Anniversary of Mart... ಕೆ. ಬೇವಿನಹಳ್ಳಿಯಲ್ಲಿ ಡಾ. ನಾಲ್ವಡಿ ಶಾಂತಲಿ... મહેસાણામાં પેરોલ જમ્પ થયેલ કાચા કામના... દોસ્તાર પાસેથી ઉધાર લીધી કારમાં દુર્ઘટ... Odisha Tourism Unveils New Website & I...
05 Oct 2026•
ગુજરાતી मराठी ਪੰਜਾਬੀ বাংলা
📰

87,742 ਰਾਸ਼ਨ ਕਾਰਡ ਅਰਜ਼ੀਆਂ ਦੀ ਵੈਰੀਫਿਕੇਸ਼ਨ: 100 ਫੀਸਦੀ ਕੰਮ ਪੂਰਾ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਸਨਮਾਨਿਤ
Local

📰 87,742 ਰਾਸ਼ਨ ਕਾਰਡ ਅਰਜ਼ੀਆਂ ਦੀ ਵੈਰੀਫਿਕੇਸ਼ਨ: 100 ਫੀਸਦੀ ਕੰਮ ਪੂਰਾ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਸਨਮਾਨਿਤ

✍️ Reporter: Jiwan kumar 🗓 24 Sep 2026, 08:27 PM 👁 46
Watch on: ▶️ YouTube
Share: 💬 WhatsApp 📘 Facebook 𝕏 Post

87,742 ਰਾਸ਼ਨ ਕਾਰਡ ਅਰਜ਼ੀਆਂ ਦੀ ਵੈਰੀਫਿਕੇਸ਼ਨ: 100 ਫੀਸਦੀ ਕੰਮ ਪੂਰਾ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਸਨਮਾਨਿਤ ਡਿਪਟੀ ਕਮਿਸ਼ਨਰ ਵੱਲੋਂ ਹਰੇਕ ਵਰਕਰ ਨੂੰ ₹1,000 ਦੀ ਸਨਮਾਨ ਰਾਸ਼ੀ

ਬਠਿੰਡਾ, 24 ਸਤੰਬਰ: ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਤਨਦੇਹੀ ਨਾਲ ਅਤੇ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਹੌਸਲਾ-ਅਫਜ਼ਾਈ ਲਈ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ 100 ਫੀਸਦੀ ਵੈਰੀਫਿਕੇਸ਼ਨ ਪੂਰੀ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਹਰੇਕ ਵਰਕਰ ਨੂੰ ₹1,000 ਦੀ ਸਨਮਾਨ ਰਾਸ਼ੀ ਦਿੱਤੀ ਗਈ ਅਤੇ ਕੁੱਲ ₹38,000 ਦੇ ਚੈੱਕ ਪ੍ਰਦਾਨ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ। ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 87,742 ਬਿਨੈਕਾਰਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਰਜ਼ੀਆਂ ਦੀ ਵੈਰੀਫਿਕੇਸ਼ਨ ਦਾ ਕੰਮ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਸਟਾਫ ਤੋਂ ਇਲਾਵਾ ਪਿੰਡਾਂ ਵਿੱਚ ਮੁੱਖ ਤੌਰ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਕਰਵਾਇਆ ਜਾ ਰਿਹਾ ਹੈ। ਵੈਰੀਫਿਕੇਸ਼ਨ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜਿਨ੍ਹਾਂ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ 100 ਫੀਸਦੀ ਅਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਹੈ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੋਰਨਾਂ ਕੰਮਾਂ ਵਿੱਚ ਰੁੱਝੇ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਪੂਰੀ ਮਿਹਨਤ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਕੀਤਾ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਗੁਰਤਾਰ ਸਿੰਘ, ਡੀ.ਐੱਸ.ਐੱਸ.ਓ. ਸ੍ਰੀ ਹਰਸ਼ਿਤ ਮਹਿਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
📲Get App