🔥 TRENDING सीताराम बरड़े बने सेंधवा विधानसभा क्षे... সেকেন্দ্রা থেকে গরু পাচার কাণ্ডে গ্রেপ... लखनऊ में CM‑YUVA योजना के तहत कारीगरों... बाग हॉट बाजार में थानाधिकारी संजय शर्म... National Lok Adalat Conducted in Moga,... Special Traffic Plan Around Delhi ISBT...
05 Nov 2026•
ગુજરાતી मराठी ਪੰਜਾਬੀ বাংলা
ਹਰੀਪੁਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਚੱਢਾ ਨੇ ਪੰਚਾਇਤ ਨੂੰ ਸੌਂਪਿਆ 9 ਲੱਖ ਦਾ ਚੈੱਕ
Politics

ਹਰੀਪੁਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਚੱਢਾ ਨੇ ਪੰਚਾਇਤ ਨੂੰ ਸੌਂਪਿਆ 9 ਲੱਖ ਦਾ ਚੈੱਕ

✍️ Reporter: Sandeep Kumar Joshi 🗓 17 Sep 2026, 07:45 PM 👁 75
Watch on: ▶️ YouTube
Share: 💬 WhatsApp 📘 Facebook 𝕏 Post

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਹਰੀਪੁਰ ਬਰਦਾਰ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 9 ਲੱਖ ਰੁਪਏ ਦਾ ਚੈੱਕ ਸੌਂਪਿਆ।

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਹਰੀਪੁਰ ਬਰਦਾਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਚੱਢਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪਿੰਡ ਨਾਲ ਸਬੰਧਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 9 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ’ਤੇ ਦਰਪੇਸ਼ ਵੱਖ-ਵੱਖ ਮੁੱਦੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਗਏ। ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜ਼ਮੀਨੀ ਪੱਧਰ ’ਤੇ ਲੋੜੀਂਦੇ ਕੰਮਾਂ ਨੂੰ ਤਰਜੀਹ ਦੇਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸੇ ਤਹਿਤ ਪੰਚਾਇਤਾਂ ਨੂੰ ਲੋੜ ਅਨੁਸਾਰ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵਿਕਾਸ ਲਈ ਜਾਰੀ ਕੀਤੀ ਜਾਣ ਵਾਲੀ ਰਾਸ਼ੀ ਦਾ ਉਚਿਤ ਢੰਗ ਨਾਲ ਇਸਤੇਮਾਲ ਕਰਨਾ ਪੰਚਾਇਤ ਦੀ ਜ਼ਿੰਮੇਵਾਰੀ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਇਸ ਦਾ ਸਿੱਧਾ ਲਾਭ ਮਿਲ ਸਕੇ। ਉਨ੍ਹਾਂ ਪੰਚਾਇਤ ਨੂੰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਲਈ ਕਿਹਾ।

ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਦੱਸੀਆਂ ਜਾਂਦੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਵੇਗੀ।

ਪਿੰਡ ਹਰੀਪੁਰ ਦੇ ਵਸਨੀਕਾਂ ਨੇ ਵਿਕਾਸ ਕਾਰਜਾਂ ਲਈ 9 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦੇ, ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
📲Get App