🔥 TRENDING BESCOM Sets Oct 31, 2026 Deadline for... આખા વર્ષ ની મેહનત ઉપર પાણી ફરી વળીયુ વ... Karnataka Police to Recruit 7,925 New... Karnataka Health Dept Provides Free Co... India Sees 25% Rise in Millet Exports... एक्सरसाइज
23 Oct 2026•
ગુજરાતી मराठी ਪੰਜਾਬੀ বাংলা
Weather

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ 27 ਅਕਤੂਬਰ ਤੱਕ ਵੱਡੀ ਭਵਿੱਖਬਾਣੀ

✍️ Reporter: Shamsher Singh 🗓 23 Oct 2026, 07:40 PM 👁 22
Share: 💬 WhatsApp 📘 Facebook 𝕏 Post

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ 27 ਅਕਤੂਬਰ ਤੱਕ ਵੱਡੀ ਭਵਿੱਖਬਾਣੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ 27 ਅਕਤੂਬਰ ਤੱਕ ਵੱਡੀ ਭਵਿੱਖਬਾਣੀ
‎Friday, Oct 23, 2026 ।
‎ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਭਲਕੇ ਤੋਂ ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਦੋ ਦਿਨ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਦੇ ਜ਼ਿਲ੍ਹਾਵਾਰ ਬਾਰਿਸ਼ ਦੇ ਅਨੁਮਾਨ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਆਉਂਦੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਰਹਿਣ ਦੀ ਉਮੀਦ ਹੈ। ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਿਰੋਜ਼ਪੁਰ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਬਾਕੀ ਸਾਰੇ ਜ਼ਿਲ੍ਹਿਆਂ 'ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
‎24 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਆਦਿ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ 25 ਅਕਤੂਬਰ ਨੂੰ ਸਿਰਫ਼ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਬਾਕੀ ਪੰਜਾਬ 'ਚ ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਾਜ਼ਿਲਕਾ ਤੇ ਮੁਕਤਸਰ ਸਾਹਿਬ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। 26 ਅਤੇ 27 ਅਕਤੂਬਰ ਪੂਰੇ ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ ਅਤੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 26 ਅਤੇ 27 ਅਕਤੂਬਰ ਲਈ ਬਾਰਿਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
📲Get App