🔥 TRENDING Man Burns Wife Alive in Kannauj After... Zomato Unveils Limitless Delivery: Ord... Sanitation Workers' Indefinite Strike... Sikkim Welcomes 4,652 Fans at Nepathya... વિરપુર CHC ખાતે નાહીન કાઝીના જન્મદિવસ... વિરપુર CHC ખાતે નાહીન કાઝીના જન્મદિવસ...
05 Nov 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਕਤਲਕਾਂਡ: ਅਮਿਤ ਸ਼ਾਹ ਦੇ ਭਰੋਸੇ ਪਿੱਛੋਂ ਐਕਸ਼ਨ ''ਚ CBI, ਮਾਨਸਾ ਪਹੁੰਚ ਕੇ ਪੁਲਸ ਤੋਂ ਲਈ ਫਾਈਲ

✍️ Reporter: Shamsher Singh 🗓 21 Oct 2026, 09:18 AM 👁 68
Watch on: ▶️ YouTube
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲਕਾਂਡ: ਅਮਿਤ ਸ਼ਾਹ ਦੇ ਭਰੋਸੇ ਪਿੱਛੋਂ ਐਕਸ਼ਨ ''ਚ CBI, ਮਾਨਸਾ ਪਹੁੰਚ ਕੇ ਪੁਲਸ ਤੋਂ ਲਈ ਫਾਈਲ

ਪਰਵਿੰਦਰ ਝੋਟਾ ਕਤਲਕਾਂਡ: ਅਮਿਤ ਸ਼ਾਹ ਦੇ ਭਰੋਸੇ ਪਿੱਛੋਂ ਐਕਸ਼ਨ ''ਚ CBI, ਮਾਨਸਾ ਪਹੁੰਚ ਕੇ ਪੁਲਸ ਤੋਂ ਲਈ ਫਾਈਲ
‎Wednesday, Oct 21, 2026 ।
‎
‎ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਲਈ ਸੀ.ਬੀ.ਆਈ. ਦੀ ਇੱਕ ਟੀਮ ਮਾਨਸਾ ਪਹੁੰਚ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਡੂੰਘਾਈ ਨਾਲ ਜਾਂਚ ਦਾ ਭਰੋਸਾ ਦਿੱਤਾ ਸੀ ਅਤੇ ਪੁਸ਼ਟੀ ਕੀਤੀ ਸੀ ਕਿ ਸੀ.ਬੀ.ਆਈ. ਦੀ ਟੀਮ ਜਲਦੀ ਹੀ ਮਾਨਸਾ ਪਹੁੰਚ ਜਾਵੇਗੀ।
‎ਇਸ ਤੋਂ ਬਾਅਦ ਸੀ.ਬੀ.ਆਈ. ਟੀਮ ਮਾਨਸਾ ਪਹੁੰਚੀ ਅਤੇ ਸਥਾਨਕ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਕੀਤਾ, ਜਿਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਸਬੰਧਤ ਕੇਸ ਦੀ ਫਾਈਲ ਉਨ੍ਹਾਂ ਨੂੰ ਸੌਂਪ ਦਿੱਤੀ ਹੈ। ਹੁਣ ਸੀ.ਬੀ.ਆਈ. ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਾਜ਼ਿਸ਼ ਕਿਸ ਨੇ ਰਚੀ ਸੀ ਅਤੇ ਇਸ ਵਿੱਚ ਸ਼ਾਮਲ ਹੋਰ ਸਾਰੇ ਵਿਅਕਤੀ ਕੌਣ ਹਨ। ਇਸ ਤੋਂ ਇਲਾਵਾ ਜਾਂਚ ਵਿੱਚ ਇਹ ਵੀ ਦੇਖਿਆ ਜਾਵੇਗਾ ਕਿ ਮੁੱਖ ਦੋਸ਼ੀ, ਅਸ਼ਵਨੀ ਕੁਮਾਰ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨਾਲ ਕੀ ਸਬੰਧ ਸਨ ਅਤੇ ਕੀ ਕਿਸੇ ਪੁਲਸ ਅਧਿਕਾਰੀ ਜਾਂ ਕਰਮਚਾਰੀ ਨੇ ਇਸ ਅਪਰਾਧ ਵਿੱਚ ਕੋਈ ਮਦਦ ਕੀਤੀ ਸੀ। ਸੀ.ਬੀ.ਆਈ. ਦੀ ਜਾਂਚ ਤੋਂ ਬਾਅਦ ਇਸ ਕਤਲ ਨਾਲ ਜੁੜੇ ਕਈ ਅਹਿਮ ਸਵਾਲਾਂ ਦੇ ਜਵਾਬ ਸਾਹਮਣੇ ਆਉਣ ਦੀ ਉਮੀਦ ਹੈ। ਫਿਲਹਾਲ, ਸੀ.ਬੀ.ਆਈ. ਟੀਮ ਨੇ ਕੈਮਰੇ ਸਾਹਮਣੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।
‎ਪੈਰਿਸ ਤੋਂ ਵਾਪਸੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦਾ ਐਲਾਨ ਕੀਤਾ ਸੀ। ਹੁਣ ਸੀ.ਬੀ.ਆਈ. ਨੇ ਰਸਮੀ ਤੌਰ 'ਤੇ ਇਸ ਕੇਸ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਰਕਾਰ ਨੇ ਕਿਹਾ ਕਿ ਸੀ.ਬੀ.ਆਈ. ਜਾਂਚ ਦਾ ਫੈਸਲਾ ਪਰਵਿੰਦਰ ਦੇ ਪਰਿਵਾਰ ਦੀ ਮੰਗ 'ਤੇ ਲਿਆ ਗਿਆ ਹੈ। ਦੂਜੇ ਪਾਸੇ, ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਭਗਵੰਤ ਮਾਨ ਨੇ ਇਹ ਫੈਸਲਾ ਦਬਾਅ ਹੇਠ ਲਿਆ ਹੈ, ਉਹ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਕੁਝ ਘੰਟੇ ਪਹਿਲਾਂ। ਭਾਜਪਾ ਆਗੂ ਰਵਨੀਤ ਬਿੱਟੂ ਨੇ ਟਿੱਪਣੀ ਕੀਤੀ ਕਿ ਭਾਵੇਂ ਭਗਵੰਤ ਮਾਨ ਨੇ ਅਜੇ ਤੱਕ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਨਹੀਂ ਕੀਤੀ ਸੀ, ਪਰ ਉਨ੍ਹਾਂ ਨੇ ਅਮਿਤ ਸ਼ਾਹ ਦੇ ਆਉਣ ਤੋਂ ਠੀਕ ਪਹਿਲਾਂ ਸੀ.ਬੀ.ਆਈ. ਜਾਂਚ ਦੇ ਹੁਕਮ ਦੇ ਦਿੱਤੇ।
‎ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਮੇਤ ਕਈ ਵਿਰੋਧੀ ਪਾਰਟੀਆਂ ਇਸ ਮਾਮਲੇ ਦੀ ਸੀਬੀਆਈ (CBI) ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੀਆਂ ਸਨ। ਪਰਵਿੰਦਰ ਝੋਟਾ ਦੇ ਪਰਿਵਾਰ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਬਣਾਈ ਗਈ ਇੱਕ ਐਕਸ਼ਨ ਕਮੇਟੀ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ ਸੀ।
📲Get App